ਫ਼ਰੀਦਕੋਟ, 3 ਸਤੰਬਰ (ਪੰਜਾਬ ਮੇਲ)- ਸਾਬਕਾ ਸੰਸਦ ਮੈਂਬਰ ਹੰਸ ਰਾਜ ਹੰਸ ਦਾ ਵਿਰੋਧ ਕਰਨ ਵਾਲੇ ਕਿਸਾਨਾਂ ਖ਼ਿਲਾਫ਼ ਐਕਸ਼ਨ ਦੀ ਤਿਆਰੀ ਕਰ ਲਈ ਗਈ ਹੈ। ਭਾਜਪਾ ਆਗੂ ਦਾ ਵਿਰੋਧ ਕਰਨ ਵਾਲੇ 2 ਕਿਸਾਨ ਆਗੂਆਂ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਹੋ ਗਏ ਹਨ। ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਕੇ ਅਦਾਲਤ ‘ਚ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਹਨ।
ਜਾਣਕਾਰੀ ਮੁਤਾਬਕ ਫ਼ਰੀਦਕੋਟ ਦੇ ਐੱਸ.ਡੀ.ਐੱਮ. ਵੱਲੋਂ 2 ਕਿਸਾਨ ਆਗੂਆਂ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਗਏ ਹਨ। ਐੱਸ.ਡੀ.ਐੱਮ. ਨੇ ਰਜਿੰਦਰ ਪਾਲ ਸਿੰਘ ਵਾਲਾ ਅਤੇ ਨੌਨਿਹਾਲ ਸਿੰਘ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕਰ ਦਿੱਤੇ ਹਨ। ਇਸ ਦੇ ਨਾਲ ਹੀ ਦੋਹਾਂ ਆਗੂਆਂ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ‘ਚ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।
ਮੁੱਢਲੀ ਜਾਣਕਾਰੀ ਮੁਤਾਬਕ ਲੋਕ ਸਭਾ ਚੋਣਾਂ ਦੌਰਾਨ ਇਨ੍ਹਾਂ ਆਗੂਆਂ ਵੱਲੋਂ ਫ਼ਰੀਦਕੋਟ ਤੋਂ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਦਾ ਵਿਰੋਧ ਕੀਤਾ ਗਿਆ ਸੀ। ਉਸੇ ਮਾਮਲੇ ਵਿਚ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਗਏ ਹਨ। ਹਾਲਾਂਕਿ ਕਿਸਾਨਾਂ ਦਾ ਕਹਿਣਾ ਹੈ ਕਿ ਪੁਲਿਸ ਵੱਲੋਂ ਉਨ੍ਹਾਂ ਨੂੰ ਜਾਣ-ਬੁੱਝ ਕੇ ਪਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਇਨ੍ਹਾਂ ਵਾਰੰਟਾਂ ਦੇ ਅਧਾਰ ‘ਤੇ ਨਾ ਤਾਂ ਅਦਾਲਤ ਵਿਚ ਪੇਸ਼ ਹੋਣਗੇ ਅਤੇ ਨਾ ਹੀ ਗ੍ਰਿਫ਼ਤਾਰੀ ਦੇਣਗੇ।