ਨਵੀਂ ਦਿੱਲੀ, 12 ਅਗਸਤ (ਪੰਜਾਬ ਮੇਲ)- ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਦੀਆਂ ਸ਼ਰਤਾਂ ਦਾ ਪਾਲਣ ਕਰਦੇ ਹੋਏ ਸੋਮਵਾਰ ਸਵੇਰੇ ਈ.ਡੀ. ਅਤੇ ਸੀ.ਬੀ.ਆਈ. ਦੇ ਦਫ਼ਤਰਾਂ ਵਿਚ ਜਾ ਕੇ ਆਪਣੀ ਹਾਜ਼ਰੀ ਦਰਜ ਕਰਵਾਈ। ਸੁਪਰੀਮ ਕੋਰਟ ਨੇ ਸਵੇਰੇ 10 ਤੋਂ 11 ਵਜੇ ਦਰਮਿਆਨ ਦੋਵਾਂ ਜਾਂਚ ਏਜੰਸੀਆਂ ਦੇ ਦਫ਼ਤਰਾਂ ਵਿਚ ਜਾ ਕੇ ਆਪਣੇ ਜਾਂਚ ਅਧਿਕਾਰੀ ਦੇ ਸਾਹਮਣੇ ਹਾਜ਼ਰੀ ਦਰਜ ਕਰਵਾਉਣ ਦੇ ਹੁਕਮ ਦਿੱਤੇ ਗਏ ਸਨ। ਹੁਕਮਾਂ ਦੀ ਪਾਲਣਾ ਕਰਦਿਆਂ ਮਨੀਸ਼ ਸਿਸੋਦੀਆ ਪਹਿਲਾਂ ਸੀ.ਬੀ.ਆਈ. ਦਫ਼ਤਰ ਪਹੁੰਚੇ, ਜਿੱਥੇ ਉਹ ਆਪਣੇ ਜਾਂਚ ਅਧਿਕਾਰੀ ਨੂੰ ਮਿਲੇ ਅਤੇ ਹਾਜ਼ਰੀ ਰਜਿਸਟਰ ‘ਤੇ ਦਸਤਖ਼ਤ ਕੀਤੇ। ਇਸ ਤੋਂ ਬਾਅਦ ਉਹ ਈ.ਡੀ. ਦਫ਼ਤਰ ਵਿਚ ਜਾਂਚ ਅਧਿਕਾਰੀ ਅੱਗੇ ਆਪਣੀ ਹਾਜ਼ਰੀ ਦਰਜ ਕਰਵਾਈ।