ਮਾਨਸਾ, 16 ਅਗਸਤ (ਪੰਜਾਬ ਮੇਲ)- ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿਚ ਲਾਰੈਂਸ ਬਿਸ਼ਨੋਈ, ਜੱਗੂ ਭਗਵਾਨਪੁਰੀਆ ਸਮੇਤ ਸਾਰੇ ਕਰੀਬ 27 ਮੁਲਜ਼ਮਾਂ ਨੇ ਵੀਡੀਓ ਕਾਨਫਰੰਸ ਰਾਹੀਂ ਪੇਸ਼ੀ ਭੁਗਤੀ। ਇਸ ਦੌਰਾਨ ਇਕ ਗਵਾਹ ਨੇ ਮਾਣਯੋਗ ਅਦਾਲਤ ਵਿਚ ਆਪਣੇ ਬਿਆਨ ਵੀ ਦਰਜ ਕਰਵਾਏ। ਜਿਸ ਦੇ ਬਾਕੀ ਬਿਆਨ ਅਦਾਲਤ ਵਿਚ 30 ਅਗਸਤ ਨੂੰ ਦਰਜ ਕੀਤੇ ਜਾਣਗੇ।
ਜ਼ਿਕਰਯੋਗ ਹੈ ਕਿ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਨੂੰ ਲੈ ਕੇ ਰਾਜਨੀਤਿਕ ਆਗੂਆਂ ਵਲੋਂ ਦੇਸ਼ ਦੀ ਲੋਕ ਸਭਾ ਵਿਚ ਮੁੱਦਾ ਚੁੱਕਣ ਤੋਂ ਬਾਅਦ ਮਰਹੂਮ ਗਾਇਕ ਦੇ ਪਿਤਾ ਬਲਕੌਰ ਸਿੰਘ ਨੇ ਸਰਕਾਰੀ ਸਿਸਟਮ ਅਤੇ ਸਰਕਾਰਾਂ ਦੀ ਕਾਰਗੁਜਾਰੀ ਨੂੰ ਜ਼ਿੰਮੇਵਾਰ ਠਹਿਰਾਇਆ ਪਰ ਉਨ੍ਹਾਂ ਨਾਲ ਇਹ ਵੀ ਕਿਹਾ ਹੈ ਕਿ ਮਾਣਯੋਗ ਅਦਾਲਤ ਵਲੋਂ ਉਨ੍ਹਾਂ ਨੂੰ ਇਨਸਾਫ ਮਿਲਣ ਦੀ ਉਮੀਦ ਜਾਗੀ ਹੈ।
ਇਸ ਦੇ ਚੱਲਦੇ ਲਾਰੈਂਸ ਬਿਸ਼ਨੋਈ ਸਮੇਤ 27 ਮੁਲਜ਼ਮਾਂ ਨੇ ਵੀਡੀਓ ਕਾਨਫਰੰਸ ਰਾਹੀਂ ਪੇਸ਼ੀ ਭੁਗਤੀ। ਕਿਹੜੇ ਗਵਾਹ ਨੇ ਮਾਣਯੋਗ ਅਦਾਲਤ ਵਿਚ ਬਿਆਨ ਦਰਜ ਕਰਵਾਏ ਹਨ, ਇਸ ਮਾਮਲੇ ਨੂੰ ਅਜੇ ਅਦਾਲਤ ਨੇ ਗੁਪਤ ਰੱਖਿਆ ਹੈ। ਇਸ ਮਾਮਲੇ ‘ਚ ਮੁੜ ਪੇਸ਼ੀ 30 ਅਗਸਤ ਨੂੰ ਹੋਵੇਗੀ।