#AMERICA

ਸੁਨੀਤਾ ਵਿਲੀਅਮਜ਼ ਅਤੇ ਬੁਚ ਵਿਲਮੋਰ ਅਮਰੀਕੀ ਰਾਸ਼ਟਰਪਤੀ ਚੋਣਾਂ 2024 ਵਿੱਚ ਪੁਲਾੜ ਤੋਂ ਵੋਟ ਪਾਉਣਗੇ  

ਵਾਸ਼ਿੰਗਟਨ, 14 ਸਤੰਬਰ (ਰਾਜ ਗੋਗਨਾ/ਪੰਜਾਬ ਮੇਲ)-ਨਾਸਾ ਦੇ ਪੁਲਾੜ ਯਾਤਰੀ ਸੁਨੀਤਾ ਵਿਲੀਅਮਜ਼ ਅਤੇ ਬੁੱਚ ਵਿਲਮੋਰ ਨੇ ਕਿਹਾ ਕਿ ਉਹ ਪੁਲਾੜ ਤੋਂ ਵੋਟ ਪਾਉਣਗੇ।  ਸੁਨੀਤਾ ਵਿਲੀਅਮਜ਼ ਅਤੇ ਬੁੱਚ ਵਿਲਮੋਰ ਅਮਰੀਕੀ ਰਾਸ਼ਟਰਪਤੀ ਚੋਣਾਂ 2024 ਵਿੱਚ ਵੋਟ ਪਾਉਣ ਲਈ ਪੁਲਾੜ ਤੋਂ, ‘ਬਹੁਤ ਮਹੱਤਵਪੂਰਨ ਡਿਊਟੀ’ ਨਿਭਾਉਗੇ। ਕਿਉਂਕਿ ਉਹ ਅੰਤਰਰਾਸ਼ਟਰੀ ਪੁਲਾੜ ਸਟੇਸ਼ਨ ‘ਤੇ ਫਸੇ ਹੋਏ ਹਨ ਅਤੇ ਉਨ੍ਹਾਂ ਦੀ ਵਾਪਸੀ ਵਿੱਚ ਦੇਰੀ ਹੋ ਸਕਦੀ ਹੈ। ਸਪੇਸ ਤੋਂ ਅਮਰੀਕੀ ਮੀਡੀਆ ਨਾਲ ਗੱਲਬਾਤ ਕਰਦੇ ਹੋਏ, ਵਿਲਮੋਰ ਨੇ ਕਿਹਾ ਕਿ ਉਸ ਨੇ  ਆਪਣੀ ਵੋਟ ਪਾਉਣ ਲਈ ਆਪਣੀ ਬੇਨਤੀ ਭੇਜ ਦਿੱਤੀ ਹੈ। ਕਿਉਂਕਿ ਇਹ ਇੱਕ ਬਹੁਤ ਹੀ ਮਹੱਤਵਪੂਰਨ ਫਰਜ਼ ਹੈ। ਨਾਸਾ ਇਹ ਯਕੀਨੀ ਬਣਾਉਂਦਾ ਹੈ ਕਿ ਉਹ ਵੋਟ ਪਾਉਣ ਦੇ ਯੋਗ ਹਨ। ਸੁਨੀਤਾ ਨੇ ਕਿਹਾ ਕਿ ਉਹ ਸਪੇਸ ਤੋਂ ਵੋਟ ਪਾਉਣ ਦੇ ਯੋਗ ਹੋਣ ਦੀ ਉਡੀਕ ਕਰ ਰਹੀ ਹੈ। ਦੋਵੇਂ ਪੁਲਾੜ ਯਾਤਰੀ ਸਪੇਸ ਵਿੱਚ ਫਸੇ ਹੋਏ ਹਨ। ਅਮਰੀਕੀ ਚੋਣਾਂ ਵਿੱਚ ਪੁਲਾੜ ਤੋਂ ਵੋਟ ਪਾਉਣ ਲਈ ਉਤਸੁਕ ਨਾਸਾ ਦੇ ਪੁਲਾੜ ਯਾਤਰੀ ਬੁਚ ਵਿਲਮੋਰ ਨੇ ਕਿਹਾ, “ਸਾਨੂੰ ਕਿਸੇ ਵੀ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਸਿਖਲਾਈ ਦਿੱਤੀ ਜਾਂਦੀ ਹੈ।