#INDIA

ਸੁਪਰੀਮ ਕੋਰਟ ਅਡਾਨੀ-ਹਿੰਡਨਬਰਗ ਮਾਮਲੇ ‘ਚ ਸੇਬੀ ਨੂੰ ਜਾਂਚ ਪੂਰੀ ਕਰਨ ਲਈ ਦੇ ਸਕਦੀ ਹੈ 3 ਮਹੀਨਿਆਂ ਦਾ ਸਮਾਂ

ਨਵੀਂ ਦਿੱਲੀ, 12 ਮਈ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਅਡਾਨੀ-ਹਿੰਡਨਬਗ ਵਿਵਾਦ ਵਿਚ ਕਿਹਾ ਹੈ ਕਿ ਉਹ ਸ਼ੇਅਰਾਂ ਵਿਚ ਹੇਰਾਫੇਰੀ ਦੇ ਦੋਸ਼ਾਂ ਦੀ ਜਾਂਚ ਪੂਰੀ ਕਰਨ ਲਈ ਸੇਬੀ ਨੂੰ ਤਿੰਨ ਮਹੀਨਿਆਂ ਦਾ ਸਮਾਂ ਦੇ ਸਕਦੀ ਹੈ। ਸੇਬੀ ਨੇ ਛੇ ਮਹੀਨੇ ਦਾ ਸਮਾਂ ਮੰਗਿਆ ਸੀ। ਅਦਾਲਤ ਨੇ ਕਿਹਾ ਹੈ ਕਿ ਉਸ ਦੀ ਰਜਿਸਟਰੀ ਨੂੰ ਸੁਪਰੀਮ ਕੋਰਟ ਵੱਲੋਂ ਕਾਇਮ ਕਮੇਟੀ ਦੀ ਰਿਪੋਰਟ ਮਿਲੀ ਹੈ। ਜਨਹਿੱਤ ਪਟੀਸ਼ਨਾਂ ਨੂੰ 15 ਮਈ ਨੂੰ ਸੂਚੀਬੱਧ ਕਰਨ ਲਈ ਕਿਹਾ।

Leave a comment