#INDIA

ਸੁਪਰੀਮ ਕੋਰਟ ਵੱਲੋਂ ਅੰਮ੍ਰਿਤਪਾਲ ਦੀ ਨਜ਼ਰਬੰਦੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਸੁਣਵਾਈ ਤੋਂ ਇਨਕਾਰ

– ਹਾਈ ਕੋਰਟ ਜਾਣ ਲਈ ਕਿਹਾ
– ਪੰਜਾਬ ਹਰਿਆਣਾ ਹਾਈ ਕੋਰਟ ਨੂੰ ਪਟੀਸ਼ਨ ‘ਤੇ ਛੇ ਹਫ਼ਤਿਆਂ ‘ਚ ਫੈਸਲਾ ਲੈਣ ਦੀ ਹਦਾਇਤ
ਨਵੀਂ ਦਿੱਲੀ, 11 ਨਵੰਬਰ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਵੱਲੋਂ ਕੌਮੀ ਸੁਰੱਖਿਆ ਐਕਟ (ਐੱਨ.ਐੱਸ.ਏ.) ਤਹਿਤ ਆਪਣੀ ਨਜ਼ਰਬੰਦੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ।
ਜਸਟਿਸ ਅਰਵਿੰਦ ਕੁਮਾਰ ਅਤੇ ਜਸਟਿਸ ਐੱਨ.ਵੀ. ਅੰਜਾਰੀਆ ਦੇ ਬੈਂਚ ਨੇ ਸਿੰਘ ਨੂੰ ਆਪਣੀ ਪਟੀਸ਼ਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਦਾਇਰ ਕਰਨ ਲਈ ਕਿਹਾ ਹੈ। ਸੁਪਰੀਮ ਕੋਰਟ ਨੇ ਹਾਈ ਕੋਰਟ ਨੂੰ ਅੰਮ੍ਰਿਤਪਾਲ ਦੀ ਪਟੀਸ਼ਨ ‘ਤੇ 6 ਹਫ਼ਤਿਆਂ ਅੰਦਰ ਫੈਸਲਾ ਲੈਣ ਦੀ ਹਦਾਇਤ ਕੀਤੀ ਹੈ। ‘ਵਾਰਿਸ ਪੰਜਾਬ ਦੇ’ ਸੰਗਠਨ ਦਾ ਮੁਖੀ ਅੰਮ੍ਰਿਤਪਾਲ ਸਿੰਘ ਇਸ ਸਮੇਂ ਐੱਨ.ਐੱਸ.ਏ. ਅਧੀਨ 9 ਸਾਥੀਆਂ ਸਮੇਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹੈ।