ਨਵੀਂ ਦਿੱਲੀ, 17 ਨਵੰਬਰ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਕਿਹਾ ਕਿ ਉਹ ਵੋਟਰ ਸੂਚੀ ਦੇ ਵਿਸ਼ੇਸ਼ ਤੀਬਰ ਸੁਧਾਈ (ਐੱਸ.ਆਈ.ਆਰ.) ਦੌਰਾਨ ਵੱਡੇ ਪੱਧਰ ‘ਤੇ ਵੋਟਰਾਂ ਦੇ ਨਾਂ ਹਟਾਉਣ ਅਤੇ ਗੜਬੜੀਆਂ ਦੇ ਦੋਸ਼ਾਂ ਨਾਲ ਸਬੰਧਤ ਕਾਂਗਰਸ ਨੇਤਾ ਰਾਹੁਲ ਗਾਂਧੀ ਅਤੇ ਵਿਰੋਧੀ ਗੱਠਜੋੜ ‘ਇੰਡੀਆ’ ਦੇ ਹੋਰ ਨੇਤਾਵਾਂ ਦੀਆਂ ਅਰਜ਼ੀਆਂ ਸਮੇਤ ਵੱਖ-ਵੱਖ ਪਟੀਸ਼ਨਾਂ ‘ਤੇ 9 ਦਸੰਬਰ ਨੂੰ ਸੁਣਵਾਈ ਕਰੇਗਾ। ਚੀਫ਼ ਜਸਟਿਸ ਸੂਰਿਆਕਾਂਤ ਅਤੇ ਜਸਟਿਸ ਜੋਏਮਾਲਿਆ ਬਾਗਚੀ ਅਤੇ ਜਸਟਿਸ ਵੀ. ਮੋਹਨਾ ਦੀ ਬੈਂਚ ਨੇ ਮੰਗਲਵਾਰ ਨੂੰ ਇਨ੍ਹਾਂ ਪਟੀਸ਼ਨਾਂ ‘ਤੇ ਸੁਣਵਾਈ ਕਰਨੀ ਸੀ। ਪਰ ਦੁਪਹਿਰ ਬਾਅਦ ਦੇ ਸੈਸ਼ਨ ਵਿਚ ਪਹਿਲਾਂ ਤੋਂ ਚੱਲ ਰਹੇ ਕਿਸੇ ਹੋਰ ਮਾਮਲੇ ਦੀ ਸੁਣਵਾਈ ਹੋਣ ਕਾਰਨ ਇਸ ਮਾਮਲੇ ਨੂੰ ਅੱਗੇ ਲਈ ਟਾਲ ਦਿੱਤਾ ਗਿਆ।
ਇਸ ਤੋਂ ਪਹਿਲਾਂ ਸੀਨੀਅਰ ਵਕੀਲ ਕਪਿਲ ਸਿੱਬਲ ਨੇ ਰਾਹੁਲ ਗਾਂਧੀ ਅਤੇ ‘ਇੰਡੀਆ’ ਗੱਠਜੋੜ ਦੇ ਹੋਰ ਨੇਤਾਵਾਂ ਵੱਲੋਂ ਦਾਖ਼ਲ ਇਕ ਅਰਜ਼ੀ ਦਾ ਜ਼ਿਕਰ ਕੀਤਾ। ਇਸ ਅਰਜ਼ੀ ਵਿਚ ਚੋਣ ਕਮਿਸ਼ਨ ਤੋਂ ਦੇਸ਼ ਭਰ ਵਿਚ ਐੱਸ.ਆਈ.ਆਰ. ਦੀ ਪ੍ਰਕਿਰਿਆ ਅਤੇ ਫ਼ੈਸਲੇ ਲੈਣ ਦੇ ਤਰੀਕੇ ਨਾਲ ਜੁੜੇ 48 ਲਿਖਤੀ ਸਵਾਲ ਪੁੱਛਣ ਦੀ ਇਜਾਜ਼ਤ ਮੰਗੀ ਗਈ ਹੈ।
ਸੁਪਰੀਮ ਕੋਰਟ ਵੱਲੋਂ ਐੱਸ.ਆਈ.ਆਰ. ‘ਚ ਗੜਬੜੀਆਂ ਬਾਰੇ ਸੁਣਵਾਈ 9 ਦਸੰਬਰ ਨੂੰ
