ਨਵੀਂ ਦਿੱਲੀ, 13 ਅਪ੍ਰੈਲ (ਪੰਜਾਬ ਮੇਲ)- ਸੁਪਰੀਮ ਕੋਰਟ ਸੋਮਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਹਾਈ ਕੋਰਟ ਦੇ ਉਸ ਹੁਕਮ ਵਿਰੁੱਧ ਪਟੀਸ਼ਨ ‘ਤੇ ਸੁਣਵਾਈ ਕਰੇਗੀ, ਜਿਸ ਨੇ ਕਥਿਤ ਆਬਕਾਰੀ ਨੀਤੀ ਘਪਲੇ ਦੇ ਮਨੀ ਲਾਂਡਰਿੰਗ ਮਾਮਲੇ ਵਿਚ ਉਨ੍ਹਾਂ ਦੀ ਗ੍ਰਿਫਤਾਰੀ ਨੂੰ ਬਰਕਰਾਰ ਰੱਖਿਆ ਹੈ। ਸੁਪਰੀਮ ਕੋਰਟ ਦੀ ਵੈੱਬਸਾਈਟ ‘ਤੇ ਅਪਲੋਡ ਕੀਤੀ ਸੂਚੀ ਦੇ ਅਨੁਸਾਰ ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦੀਪਾਂਕਰ ਦੱਤਾ ਦਾ ਬੈਂਚ 15 ਅਪ੍ਰੈਲ ਨੂੰ ਦਿੱਲੀ ਹਾਈ ਕੋਰਟ ਦੇ 9 ਅਪ੍ਰੈਲ ਦੇ ਆਦੇਸ਼ ਨੂੰ ਚੁਣੌਤੀ ਦੇਣ ਵਾਲੀ ਕੇਜਰੀਵਾਲ ਦੀ ਪਟੀਸ਼ਨ ‘ਤੇ ਸੁਣਵਾਈ ਕਰੇਗਾ।
ਸੁਪਰੀਮ ਕੋਰਟ ਵੱਲੋਂ ਕੇਜਰੀਵਾਲ ਦੀ ਹਾਈ ਕੋਰਟ ਦੇ ਫ਼ੈਸਲੇ ਖ਼ਿਲਾਫ਼ ਪਟੀਸ਼ਨ ਦੀ ਸੋਮਵਾਰ ਨੂੰ
