ਨਵੀਂ ਦਿੱਲੀ, 24 ਮਈ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਐੱਨ.ਜੀ.ਓ. ਦੀ ਪਟੀਸ਼ਨ ‘ਤੇ ਚੋਣ ਕਮਿਸ਼ਨ ਨੂੰ ਲੋਕ ਸਭਾ ਚੋਣਾਂ ਦੌਰਾਨ ਵੋਟ ਫ਼ੀਸਦੀ ਦੇ ਅੰਕੜਿਆਂ ਨੂੰ ਆਪਣੀ ਵੈੱਬਸਾਈਟ ‘ਤੇ ਅਪਲੋਡ ਕਰਨ ਬਾਰੇ ਕੋਈ ਨਿਰਦੇਸ਼ ਦੇਣ ਤੋਂ ਇਨਕਾਰ ਕਰ ਦਿੱਤਾ। ਜਸਟਿਸ ਦੀਪਾਂਕਰ ਦੱਤਾ ਅਤੇ ਜਸਟਿਸ ਸਤੀਸ਼ ਚੰਦਰ ਸ਼ਰਮਾ ਦੇ ਛੁੱਟੀ ਵਾਲੇ ਬੈਂਚ ਨੇ ਕਿਹਾ ਕਿਹਾ ਕਿ ਵੋਟਿੰਗ ਦੇ ਪੰਜ ਪੜਾਅ ਪੂਰੇ ਹੋ ਚੁੱਕੇ ਹਨ, ਦੋ ਬਾਕੀ ਹਨ। ਚੋਣ ਕਮਿਸ਼ਨ ਲਈ ਵੈੱਬਸਾਈਟ ‘ਤੇ ਵੋਟ ਫ਼ੀਸਦੀ ਦੇ ਅੰਕੜੇ ਅਪਲੋਡ ਕਰਨ ਦੇ ਕੰਮ ‘ਚ ਲੋਕਾਂ ਨੂੰ ਸ਼ਾਮਲ ਕਰਨਾ ਮੁਸ਼ਕਲ ਹੈ। ਸਿਖਰਲੀ ਅਦਾਲਤ ਨੇ ਐਸੋਸੀਏਸ਼ਨ ਫਾਰ ਡੈਮੋਕ੍ਰੇਟਿਕ ਰਿਫਾਰਮਜ਼ (ਏ.ਡੀ.ਆ.ਰ) ਦੀ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ, ਜਿਸ ਵਿਚ ਚੋਣ ਕਮਿਸ਼ਨ ਨੂੰ ਮਤਦਾਨ ਕੇਂਦਰ ਵਾਰ ਵੋਟ ਫੀਸਦੀ ਦੇ ਅੰਕੜੇ ਵੈੱਬਸਾਈਟ ‘ਤੇ ਅਪਲੋਡ ਕਰਨ ਲਈ ਨਿਰਦੇਸ਼ ਦੇਣ ਲਈ ਕਿਹਾ ਸੀ।