#INDIA

ਸੁਪਰੀਮ ਕੋਰਟ ਵੱਲੋਂ ਬਾਦਲ ਪਿਓ-ਪੁੱਤ ਖ਼ਿਲਾਫ਼ ਧੋਖਾਧੜੀ ਮਾਮਲੇ ‘ਚ ਅਪਰਾਧਿਕ ਕਾਰਵਾਈ ਰੱਦ

ਨਵੀਂ ਦਿੱਲੀ, 28 ਅਪ੍ਰੈਲ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੇ ਸਵਰਗੀ ਪਿਤਾ ਪ੍ਰਕਾਸ਼ ਸਿੰਘ ਬਾਦਲ ਵਿਰੁੱਧ ਧੋਖਾਧੜੀ ਕੇਸ ਵਿਚ ਚੱਲ ਰਹੀ ਅਪਰਾਧਿਕ ਕਾਰਵਾਈ ਨੂੰ ਰੱਦ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਹੇਠਲੀ ਅਦਾਲਤ ਦੁਆਰਾ ਜਾਰੀ ਸੰਮਨ ਕਾਨੂੰਨ ਦੀ ਪ੍ਰਕਿਰਿਆ ਦੀ ਦੁਰਵਰਤੋਂ ਤੋਂ ਇਲਾਵਾ ਕੁਝ ਨਹੀਂ ਸੀ। ਪ੍ਰਕਾਸ਼ ਸਿੰਘ ਬਾਦਲ ਦੀ ਬੁੱਧਵਾਰ ਨੂੰ ਮੁਹਾਲੀ ਦੇ ਇੱਕ ਨਿੱਜੀ ਹਸਪਤਾਲ ਵਿਚ ਮੌਤ ਹੋ ਗਈ ਸੀ। ਉਹ 95 ਸਾਲ ਦੇ ਸਨ। ਜਸਟਿਸ ਐੱਮ.ਆਰ ਸ਼ਾਹ ਅਤੇ ਜਸਟਿਸ ਸੀ.ਟੀ. ਰਵੀਕੁਮਾਰ ਦੇ ਬੈਂਚ ਨੇ ਪੰਜਾਬ ਦੇ ਹੁਸ਼ਿਆਰਪੁਰ ਵਿਖੇ ਹੇਠਲੀ ਅਦਾਲਤ ਵੱਲੋਂ ਜਾਰੀ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਬਰਕਰਾਰ ਰੱਖੇ ਸੰਮਨ ਨੂੰ ਰੱਦ ਕਰ ਦਿੱਤਾ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ 11 ਅਪ੍ਰੈਲ ਨੂੰ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ ਅਤੇ ਸੀਨੀਅਰ ਅਕਾਲੀ ਆਗੂ ਦਲਜੀਤ ਸਿੰਘ ਚੀਮਾ ਦੀਆਂ ਪਟੀਸ਼ਨਾਂ ‘ਤੇ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ

Leave a comment