#INDIA

ਸੁਪਰੀਮ ਕੋਰਟ ਵੱਲੋਂ ਸਮਲਿੰਗੀ ਵਿਆਹਾਂ ਨੂੰ ਕਾਨੂੰਨੀ ਮਾਨਤਾ ਦੇਣ ਤੋਂ ਇਨਕਾਰ

ਨਵੀਂ ਦਿੱਲੀ, 17 ਅਕਤੂਬਰ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਸਮਲਿੰਗੀ ਵਿਆਹਾਂ ਨੂੰ ਕਾਨੂੰਨੀ ਮਾਨਤਾ ਨਾ ਦੇਣ ਦਾ ਫੈਸਲਾ ਕੀਤਾ ਹੈ। ਸੁਪਰੀਮ ਕੋਰਟ ਦੇ ਪੰਜ ਜੱਜਾਂ ਦੀ ਸੰਵਿਧਾਨਕ ਬੈਂਚ ਨੇ ਸਮਲਿੰਗੀ ਵਿਆਹ ਨੂੰ 3-2 ਨਾਲ ਕਾਨੂੰਨੀ ਮਾਨਤਾ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਬੈਂਚ ਨੇ ਕਿਹਾ ਕਿ ਇਹ ਸੰਸਦ ਦਾ ਅਧਿਕਾਰ ਖੇਤਰ ਹੈ। ਇਸ ਦੌਰਾਨ ਦੋਵਾਂ ਧਿਰਾਂ ਅਤੇ ਵਿਰੋਧੀ ਧਿਰਾਂ ਦੇ ਨਾਲ-ਨਾਲ ਜੱਜਾਂ ਵਿਚਾਲੇ ਤਿੱਖੀ ਜਿਰ੍ਹਾ ਵੀ ਹੋਈ। ਭਾਰਤ ਦੇ ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ ਦੀ ਅਗਵਾਈ ਵਾਲੇ ਪੰਜ ਜੱਜਾਂ ਦੇ ਸੰਵਿਧਾਨਕ ਬੈਂਚ ਨੇ ਅੱਜ ਇਸ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਆਪਣਾ ਫ਼ੈਸਲਾ ਸੁਣਾਇਆ ਹੈ।

Leave a comment