#INDIA

ਸੁਪਰੀਮ ਕੋਰਟ ਸਮਲਿੰਗੀ ਵਿਆਹ ਨੂੰ ਮਾਨਤਾ ਦੇਣ ਦੀ ਮੰਗ ਕਰਨ ਵਾਲੀਆਂ ਪਟੀਸ਼ਨਾਂ ‘ਤੇ ਸੋਮਵਾਰ ਨੂੰ ਕਰੇਗਾ ਸੁਣਵਾਈ

ਨਵੀਂ ਦਿੱਲੀ, 11 ਮਾਰਚ (ਪੰਜਾਬ ਮੇਲ)- ਸੁਪਰੀਮ ਕੋਰਟ ਸਮਲਿੰਗੀ ਵਿਆਹ ਨੂੰ ਕਾਨੂੰਨੀ ਮਾਨਤਾ ਦੇਣ ਦੀ ਬੇਨਤੀ ਕਰਨ ਵਾਲੀਆਂ ਪਟੀਸ਼ਨਾਂ ‘ਤੇ ਸੋਮਵਾਰ ਨੂੰ ਸੁਣਵਾਈ ਕਰੇਗੀ। ਸੁਪਰੀਮ ਕੋਰਟ ਦੀ ਵੈੱਬਸਾਈਟ ‘ਤੇ ਉਪਲਬੱਧ ਸੋਮਵਾਰ (13 ਮਾਰਚ) ਨੂੰ ਸੁਣਵਾਈ ਲਈ ਸੂਚੀਬੱਧ ਮਾਮਲਿਆਂ ਦੀ ਸੂਚੀ ਮੁਤਾਬਕ ਸਮਲਿੰਗੀ ਵਿਆਹਾਂ ਨੂੰ ਕਾਨੂੰਨੀ ਮਾਨਤਾ ਦੇਣ ਦੀ ਮੰਗ ਕਰਨ ਵਾਲੀਆਂ ਪਟੀਸ਼ਨਾਂ ਦੀ ਸੁਣਵਾਈ ਚੀਫ ਜਸਟਿਸ ਡੀ.ਵਾਈ. ਚੰਦਰਚੂੜ, ਜਸਟਿਸ ਪੀ.ਐੱਸ. ਨਰਸਿਮ੍ਹਾ ਅਤੇ ਜਸਟਿਸ ਜੇ.ਬੀ. ਪਾਰਦੀਵਾਲਾ ਬੈਂਚ ਅੱਗੇ ਰੱਖਿਆ ਜਾਵੇਗਾ।

Leave a comment