ਅਹਿਮਦਾਬਾਦ, 20 ਅਪ੍ਰੈਲ (ਪੰਜਾਬ ਮੇਲ)- ਗੁਜਰਾਤ ਦੇ ਸੂਰਤ ਦੀ ਸੈਸ਼ਨ ਅਦਾਲਤ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ‘ਮੋਦੀ ਗੋਤ’ ’ਤੇ ਟਿੱਪਣੀ ਲਈ ਦੋਸ਼ੀ ਠਹਿਰਾਏ ਜਾਣ ’ਤੇ ਰੋਕ ਲਗਾਉਣ ਦੀ ਮੰਗ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ। ਵਧੀਕ ਸੈਸ਼ਨ ਜੱਜ ਆਰਪੀ ਮੋਗੇਰਾ ਅਦਾਲਤ ਨੇ ਅੱਜ ਰਾਹੁਲ ਨੂੰ ਅਪਰਾਧਿਕ ਮਾਣਹਾਨੀ ਦੇ ਕੇਸ ਵਿੱਚ ਦੋ ਸਾਲ ਦੀ ਕੈਦ ਦੀ ਸਜ਼ਾ ਸੁਣਾਏ ਜਾਣ ਦੇ ਹੇਠਲੀ ਅਦਾਲਤ ਦੇ ਫੈਸਲੇ ਵਿਰੁੱਧ ਅਪੀਲ ਨੂੰ ਖਾਰਜ ਕਰ ਦਿੱਤਾ। ਹਾਲਾਂਕਿ ਸੈਸ਼ਨ ਕੋਰਟ ਹੇਠਲੀ ਅਦਾਲਤ ਦੇ ਹੁਕਮਾਂ ਵਿਰੁੱਧ ਗਾਂਧੀ ਦੀ ਮੁੱਖ ਪਟੀਸ਼ਨ ‘ਤੇ ਸੁਣਵਾਈ ਜਾਰੀ ਰੱਖੇਗੀ।