#AMERICA

ਸੈਕਰਾਮੈਂਟੋ ਵਿੱਚ ਸਾਬਕਾ ਵਿਧਾਇਕ ਕਨਵਰਜੀਤ ਸਿੰਘ ਦਾ ਵਿਸ਼ੇਸ਼ ਸਨਮਾਨ, ਐੱਨਆਰਆਈ ਮੁੱਦਿਆਂ ’ਤੇ ਹੋਈ ਖੁੱਲ੍ਹੀ ਚਰਚਾ

ਸੈਕਰਾਮੈਂਟੋ (ਕੈਲੀਫੋਰਨੀਆ), 18 ਜੁਲਾਈ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸਾਬਕਾ ਵਿਧਾਇਕ ਕਨਵਰਜੀਤ ਸਿੰਘ ਦੇ ਅਮਰੀਕਾ ਦੌਰੇ ਦੌਰਾਨ ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਅਕੈਡਮੀ ਸੈਕਰਾਮੈਂਟੋ ਵੱਲੋਂ ਉਨ੍ਹਾਂ ਦੇ ਸਨਮਾਨ ਵਿੱਚ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸਮਾਗਮ ਵਿੱਚ ਸੈਕਰਾਮੈਂਟੋ ਅਤੇ ਆਸ-ਪਾਸ ਦੇ ਖੇਤਰਾਂ ਦੀਆਂ ਵੱਖ-ਵੱਖ ਖੇਡ ਸਭਾਵਾਂਖੇਡ ਕਲੱਬਾਂਗੁਰਦੁਆਰਾ ਪ੍ਰਬੰਧਕ ਸੰਸਥਾਵਾਂ ਅਤੇ ਵੱਡੀ ਗਿਣਤੀ ਵਿੱਚ ਪਤਵੰਤੇ ਸੱਜਣਾਂ ਨੇ ਹਾਜ਼ਰੀ ਭਰੀ।

ਸਮਾਗਮ ਦੀ ਸ਼ੁਰੂਆਤ ਦੌਰਾਨ ਰਣਤੀਰ ਸਿੰਘ ਤੀਰਾਂਜਰ ਨੇ ਸਾਬਕਾ ਵਿਧਾਇਕ ਕਨਵਰਜੀਤ ਸਿੰਘ ਦਾ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਨਾਲ ਜੁੜੇ ਹੋਏ ਆਗੂਆਂ ਦਾ ਪ੍ਰਵਾਸੀ ਭਾਈਚਾਰੇ ਨਾਲ ਸਿੱਧਾ ਸੰਵਾਦ ਸਮੇਂ ਦੀ ਲੋੜ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਐੱਨਆਰਆਈ ਭਾਈਚਾਰੇ ਦੇ ਲੰਬੇ ਸਮੇਂ ਤੋਂ ਲਟਕਦੇ ਮੁੱਦਿਆਂ ਦੇ ਹੱਲ ਲਈ ਗੰਭੀਰ ਉਪਰਾਲੇ ਕੀਤੇ ਜਾਣਗੇ।

ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਪ੍ਰਵਾਸੀ ਪੰਜਾਬੀਆਂ ਨੂੰ ਜਾਇਦਾਦੀ ਵਿਵਾਦਾਂਸਰਕਾਰੀ ਦਫ਼ਤਰਾਂ ਵਿੱਚ ਕੰਮਕਾਜਕਾਨੂੰਨੀ ਸੁਰੱਖਿਆ ਅਤੇ ਹੋਰ ਕਈ ਪ੍ਰਸ਼ਾਸਕੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਕੋਈ ਵੀ ਸਿਆਸੀ ਪਾਰਟੀ ਐੱਨਆਰਆਈ ਭਾਈਚਾਰੇ ਦੇ ਮਸਲਿਆਂ ਨੂੰ ਉਸ ਗੰਭੀਰਤਾ ਨਾਲ ਹੱਲ ਨਹੀਂ ਕਰ ਸਕੀ ਜਿਸ ਦੀ ਉਮੀਦ ਕੀਤੀ ਜਾਂਦੀ ਹੈ। ਬੁਲਾਰਿਆਂ ਨੇ ਮੰਗ ਕੀਤੀ ਕਿ ਐੱਨਆਰਆਈਜ਼ ਨਾਲ ਸੰਬੰਧਤ ਸਮੱਸਿਆਵਾਂ ਦੇ ਸਥਾਈ ਹੱਲ ਲਈ ਪ੍ਰਭਾਵਸ਼ਾਲੀ ਪ੍ਰਬੰਧ ਕੀਤੇ ਜਾਣ।

ਆਪਣੇ ਸੰਬੋਧਨ ਦੌਰਾਨ ਸਾਬਕਾ ਵਿਧਾਇਕ ਕਨਵਰਜੀਤ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਐੱਨਆਰਆਈ ਭਾਈਚਾਰੇ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਕਈ ਕਦਮ ਚੁੱਕੇ ਸਨ। ਉਨ੍ਹਾਂ ਕਿਹਾ ਕਿ ਉਸ ਵੇਲੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਐੱਨਆਰਆਈ ਕਮਿਸ਼ਨ ਦੀ ਸਥਾਪਨਾ ਕੀਤੀ ਗਈ ਸੀਜਿਸ ਰਾਹੀਂ ਪ੍ਰਵਾਸੀ ਪੰਜਾਬੀਆਂ ਦੇ ਕਈ ਮਾਮਲਿਆਂ ਦਾ ਨਿਪਟਾਰਾ ਹੋਇਆ ਅਤੇ ਉਨ੍ਹਾਂ ਨੂੰ ਰਾਹਤ ਮਿਲੀ।

ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਾਥਮਿਕਤਾ ਐੱਨਆਰਆਈ ਭਾਈਚਾਰੇ ਦੇ ਹੱਕਾਂ ਅਤੇ ਹਿਤਾਂ ਦੀ ਰੱਖਿਆ ਕਰਨਾ ਹੋਵੇਗੀ। ਜਿੱਥੇ ਵੀ ਪ੍ਰਵਾਸੀ ਪੰਜਾਬੀਆਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਕਰਨਾ ਪਵੇਗਾਉਸ ਦੇ ਹੱਲ ਲਈ ਪੂਰੀ ਕੋਸ਼ਿਸ਼ ਕੀਤੀ ਜਾਵੇਗੀ।

ਕਨਵਰਜੀਤ ਸਿੰਘ ਨੇ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦਾ ਜ਼ਿਕਰ ਕਰਦਿਆਂ ਪ੍ਰਵਾਸੀ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਹਮਾਇਤ ਕਰਕੇ ਸੁਖਬੀਰ ਸਿੰਘ ਬਾਦਲ ਦੇ ਹੱਥ ਮਜ਼ਬੂਤ ਕਰਨਤਾਂ ਜੋ ਪਾਰਟੀ ਨੂੰ ਮੁੜ ਪੰਜਾਬ ਦੀ ਸੇਵਾ ਕਰਨ ਦਾ ਮੌਕਾ ਮਿਲ ਸਕੇ।

ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਜਿਸ ਤਰ੍ਹਾਂ ਕੈਨੇਡਾ ਵਿੱਚ ਐੱਨਆਰਆਈ ਭਾਈਚਾਰੇ ਨਾਲ ਵੱਖ-ਵੱਖ ਥਾਵਾਂ ’ਤੇ ਮੀਟਿੰਗਾਂ ਕੀਤੀਆਂ ਗਈਆਂ ਹਨਉਸੇ ਤਰ੍ਹਾਂ ਅਮਰੀਕਾ ਵਿੱਚ ਵੀ ਜਲਦ ਹੀ ਪਾਰਟੀ ਦਾ ਇੱਕ ਵਫ਼ਦ ਦੌਰਾ ਕਰੇਗਾ। ਇਸ ਦੌਰੇ ਦੌਰਾਨ ਪ੍ਰਵਾਸੀ ਪੰਜਾਬੀਆਂ ਨਾਲ ਸਿੱਧਾ ਸੰਵਾਦ ਕਰਕੇ ਉਨ੍ਹਾਂ ਦੇ ਸੁਝਾਅ ਲਏ ਜਾਣਗੇ ਅਤੇ ਉਨ੍ਹਾਂ ਨੂੰ ਪਾਰਟੀ ਨਾਲ ਹੋਰ ਮਜ਼ਬੂਤੀ ਨਾਲ ਜੋੜਨ ਲਈ ਉਪਰਾਲੇ ਕੀਤੇ ਜਾਣਗੇ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਪਿਛਲੇ ਕੁਝ ਸਾਲਾਂ ਦੌਰਾਨ ਹੋਰ ਸਿਆਸੀ ਪਾਰਟੀਆਂ ਨੂੰ ਵੀ ਮੌਕਾ ਦੇ ਚੁੱਕੇ ਹਨਪਰ ਸੂਬੇ ਦੀ ਤਰੱਕੀ ਉਮੀਦਾਂ ਅਨੁਸਾਰ ਨਹੀਂ ਹੋ ਸਕੀ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਅੱਜ ਵੀ ਕਈ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ ਅਤੇ ਕਰਜ਼ੇ ਦਾ ਬੋਝ ਵੀ ਵਧਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਲੋਕ ਇੱਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਨੂੰ ਮੌਕਾ ਦਿੰਦੇ ਹਨ ਤਾਂ ਪੰਜਾਬ ਨੂੰ ਮੁੜ ਵਿਕਾਸ ਦੀ ਲੀਹ ’ਤੇ ਲਿਆਉਣ ਲਈ ਯਤਨ ਕੀਤੇ ਜਾਣਗੇ।

ਸਮਾਗਮ ਦੌਰਾਨ ਸੁਖਬੀਰ ਸਿੰਘ ਬਾਦਲ ਦਾ ਟੈਲੀਫੋਨ ਰਾਹੀਂ ਸੰਦੇਸ਼ ਵੀ ਹਾਜ਼ਰ ਲੋਕਾਂ ਨੂੰ ਲਾਈਵ ਸੁਣਾਇਆ ਗਿਆ। ਆਪਣੇ ਸੰਦੇਸ਼ ਵਿੱਚ ਸੁਖਬੀਰ ਸਿੰਘ ਬਾਦਲ ਨੇ ਪ੍ਰਵਾਸੀ ਪੰਜਾਬੀਆਂ ਦੀ ਮਿਹਨਤ ਅਤੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਨੇ ਆਪਣੀ ਕਾਬਲੀਅਤ ਅਤੇ ਮਿਹਨਤ ਨਾਲ ਵਿਲੱਖਣ ਪਛਾਣ ਬਣਾਈ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਐੱਨਆਰਆਈ ਭਾਈਚਾਰੇ ਦੇ ਨਾਲ ਖੜ੍ਹਾ ਰਿਹਾ ਹੈ ਅਤੇ ਭਵਿੱਖ ਵਿੱਚ ਵੀ ਉਨ੍ਹਾਂ ਦੇ ਮਸਲਿਆਂ ਦੇ ਹੱਲ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰੇਗਾ। ਉਨ੍ਹਾਂ ਪ੍ਰਵਾਸੀ ਪੰਜਾਬੀਆਂ ਨੂੰ ਪਾਰਟੀ ਦਾ ਸਾਥ ਦੇਣ ਦੀ ਅਪੀਲ ਵੀ ਕੀਤੀ।

ਸਮਾਗਮ ਦੇ ਅੰਤ ਵਿੱਚ ਪ੍ਰਬੰਧਕਾਂ ਵੱਲੋਂ ਸਾਰੇ ਮਹਿਮਾਨਾਂਖੇਡ ਸੰਸਥਾਵਾਂ ਦੇ ਨੁਮਾਇੰਦਿਆਂ ਅਤੇ ਹਾਜ਼ਰ ਸੰਗਤ ਦਾ ਧੰਨਵਾਦ ਕੀਤਾ ਗਿਆ। ਪੂਰਾ ਸਮਾਗਮ ਸੁਚੱਜੇ ਪ੍ਰਬੰਧਾਂ ਅਤੇ ਵੱਡੀ ਹਾਜ਼ਰੀ ਕਾਰਨ ਸਫਲ ਰਿਹਾ ਅਤੇ ਪ੍ਰਵਾਸੀ ਪੰਜਾਬੀਆਂ ਨਾਲ ਜੁੜੇ ਮੁੱਦਿਆਂ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।