ਪਣਜੀ, 24 ਜੂਨ (ਪੰਜਾਬ ਮੇਲ)- ਹਰਿਆਣਾ ਦੀ ਭਾਜਪਾ ਆਗੂ ਸੋਨਾਲੀ ਫੋਗਾਟ ਦੇ ਕਤਲ ਦੇ ਮੁੱਖ ਮੁਲਜ਼ਮ ਸੁਧੀਰ ਸਾਗਵਾਨ ਨੂੰ ਗੋਆ ਦੀ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ। ਪਿਛਲੇ ਸਾਲ ਅਗਸਤ ਵਿਚ ਫੋਗਾਟ (43) ਆਪਣੇ ਦੋ ਸਾਥੀਆਂ ਨਾਲ ਪਾਰਟੀ ਕਰਨ ਤੋਂ ਬਾਅਦ ਅੰਜੁਨਾ ਪਿੰਡ ਵਿਚ ਮ੍ਰਿਤ ਮਿਲੀ ਸੀ। ਦੋਵਾਂ ‘ਤੇ ਫੋਗਾਟ ਨੂੰ ਪਾਬੰਦੀਸ਼ੁਦਾ ਨਸ਼ੀਲੇ ਪਦਾਰਥ ਖੁਆਉਣ ਦਾ ਦੋਸ਼ ਹੈ। ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਨੇ ਸਾਗਵਾਨ ਨੂੰ ਜ਼ਮਾਨਤ ਦੇ ਦਿੱਤੀ ਅਤੇ ਉਸ ਨੂੰ ਇੱਕ ਲੱਖ ਰੁਪਏ ਦੇ ਮੁਚਲਕੇ ‘ਤੇ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ। ਸਾਂਗਵਾਨ ਦੇ ਵਕੀਲ ਨੇ ਕਿਹਾ ਕਿ ਅਦਾਲਤ ਨੇ ਉਸ ਦੇ ਮੁਵੱਕਿਲ ਨੂੰ ਰਾਜ ਨਾ ਛੱਡਣ ਅਤੇ ਹਰ ਸ਼ੁੱਕਰਵਾਰ ਨੂੰ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਦੇ ਸਾਹਮਣੇ ਪੇਸ਼ ਹੋਣ ਲਈ ਕਿਹਾ ਹੈ। ਗੋਆ ਪੁਲਿਸ ਨੇ ਪਿਛਲੇ ਸਾਲ ਇਸ ਮਾਮਲੇ ਵਿਚ ਸਾਗਵਾਨ ਅਤੇ ਉਸ ਦੇ ਸਾਥੀ ਸੁਖਵਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਸੀ। ਫੋਗਾਟ ਛੁੱਟੀਆਂ ਮਨਾਉਣ ਗੋਆ ਗਈ ਸੀ ਤੇ 22-23 ਅਗਸਤ 2022 ਦੀ ਦਰਮਿਆਨੀ ਰਾਤ ਨੂੰ ਨਸ਼ੇ ਦੀ ‘ਓਵਰਡੋਜ਼’ ਕਾਰਨ ਉਸ ਦੀ ਮੌਤ ਹੋ ਗਈ। ਉਹ ਆਪਣੇ ਦੋ ਪੁਰਸ਼ ਸਾਥੀਆਂ ਨਾਲ ਗੋਆ ਪਹੁੰਚੀ ਸੀ।