#PUNJAB

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਮੁੱਚੇ ਪਰਿਵਾਰ ਦੀ ਸ਼ਹੀਦੀ ਨੂੰ ਸਮਰਪਿਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ 380 ਲੋੜਵੰਦਾਂ ਨੂੰ ਦਿੱਤੀ ਵਿੱਤੀ ਸਹਾਇਤਾ

ਸ੍ਰੀ ਮੁਕਤਸਰ ਸਾਹਿਬ, 20 ਦਸੰਬਰ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਤਹਿਤ ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਮੁੱਚੇ ਪਰਿਵਾਰ ਦੀ ਸ਼ਹੀਦੀ ਨੂੰ ਸਮਰਪਿਤ 380 ਲੋੜਵੰਦ ਪਰਿਵਾਰਾਂ ਨੂੰ ਦੋ ਲੱਖ ਸੱਤਰ ਹਜ਼ਾਰ ਦੇ ਕਰੀਬ ਸਹਾਇਤਾ ਰਾਸ਼ੀ ਮਹੰਤ ਕਸ਼ਮੀਰ ਸਿੰਘ ਦੀ ਰਹਿਨੁਮਾਈ ਹੇਠ ਡੇਰਾ ਭਾਈ ਮਸਤਾਨ ਸਿੰਘ ਸ੍ਰੀ ਮੁਕਤਸਰ ਸਾਹਿਬ ਵਿਖੇ ਦਿੱਤੀ ਗਈ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਦੇ ਲੜੀ ਦਰ ਲੜੀ ਸ਼ਹੀਦੀ ਦਿਵਸ ਆ ਰਹੇ ਹਨ। ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਇਨ੍ਹਾਂ ਸ਼ਹੀਦਾਂ ਨੂੰ ਯਾਦ ਕੀਤਾ ਗਿਆ ਅਤੇ ‘ਸਤਿਨਾਮ ਵਾਹਿਗੁਰੂ’ ਦਾ ਸਿਮਰਨ ਕੀਤਾ ਗਿਆ। ਉਨ੍ਹਾਂ ਦੀ ਸ਼ਹਾਦਤ ਨੂੰ ਸਮਰਪਿਤ ਬਜ਼ੁਰਗ ਵਿਧਵਾਵਾਂ, ਕੰਮ ਕਰਨ ਤੋਂ ਅਸਮਰਥ ਬਜ਼ੁਰਗਾਂ, ਪਰਿਵਾਰ ਗਵਾ ਚੁੱਕੇ ਬਜ਼ੁਰਗਾਂ, ਅਨਾਥ ਬੱਚਿਆਂ ਨੂੰ ਇਹ ਸਹਾਇਤਾ ਰਾਸ਼ੀ ਦਿੱਤੀ ਗਈ ਹੈ, ਤਾਂ ਜੋ ਇਹ ਠੰਡ ਦੇ ਮੌਸਮ ਵਿਚ ਆਪਣਾ ਪਾਲਣ ਪੋਸ਼ਣ ਵਧੀਆ ਢੰਗ ਨਾਲ ਕਰ ਸਕਣ, ਕਿਉਂਕਿ ਸਰਦੀ ਅਤੇ ਬੁਢਾਪਾ ਹੋਣ ਕਾਰਨ ਇਹ ਲੋਕ ਘਰਾਂ ਵਿਚ ਹੀ ਬੈਠੇ ਰਹਿੰਦੇ ਹਨ। ਸਹਾਇਤਾ ਰਾਸ਼ੀ ਲੈਣ ਉਪਰੰਤ ਲੋੜਵੰਦਾਂ ਵੱਲੋਂ ਡਾ. ਓਬਰਾਏ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਡਾਕਟਰ ਜਗਦੇਵ ਸਿੰਘ ਬਰਾੜ ਰਿਟਾ. ਡਾਇਰੈਕਟਰ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਰਿਸਰਚ ਸਟੇਸ਼ਨ ਅਤੇ ਕੇ.ਵੀ.ਕੇ. ਫਰੀਦਕੋਟ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ। ਇਸ ਮੌਕੇ ਗੁਰਬਿੰਦਰ ਸਿੰਘ ਬਰਾੜ ਇੰਚਾਰਜ ਸਾਊਥ ਵੈਸਟ ਪੰਜਾਬ, ਮਲਕੀਤ ਸਿੰਘ ਰਿਟਾ. ਬੈਂਕ ਮੈਨੇਜਰ ਮੀਤ ਪ੍ਰਧਾਨ, ਗੁਰਪਾਲ ਸਿੰਘ ਪਾਲੀ, ਬਲਵਿੰਦਰ ਸਿੰਘ ਬਰਾੜ ਰਿਟਾ. ਪ੍ਰਿੰਸੀਪਲ, ਬਰਨੇਕ ਸਿੰਘ ਰਿਟਾ. ਲੈਕਚਰਾਰ, ਸੋਮਨਾਥ, ਮਾਸਟਰ ਰਾਜਿੰਦਰ ਸਿੰਘ, ਅਸ਼ੋਕ ਕੁਮਾਰ, ਗੁਰਚਰਨ ਸਿੰਘ ਆਸਟ੍ਰੇਲੀਆ ਵਾਲੇ ਮੈਨੇਜਰ ਸਹਿਬ, ਗੁਰਜੀਤ ਸਿੰਘ ਜੀਤਾ, ਚਰਨਜੀਤ ਸਿੰਘ, ਸੁਖਬੀਰ ਸਿੰਘ ਜੈਲਦਾਰ, ਹਰਭਗਵਾਨ ਸਿੰਘ ਖੱਪਿਆਂਵਾਲ਼ੀ, ਕਾਕਾ ਖੱਪਿਆਂਵਾਲ਼ੀ ਵਾਲੀ, ਜਸਬੀਰ ਸਿੰਘ ਰਿਟਾ. ਏ.ਐੱਸ.ਆਈ., ਜਤਿੰਦਰ ਸਿੰਘ ਕੈਂਥ, ਰਣਧੀਰ ਸਿੰਘ ਸਾਗੂ ਪ੍ਰੈੱਸ ਇੰਚਾਰਜ ਆਦਿ ਹਾਜ਼ਰ ਸਨ।