ਗੁਰਦਾਸਪੁਰ, 4 ਦਸੰਬਰ (ਪੰਜਾਬ ਮੇਲ)- ਪਾਕਿਸਤਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਗਏ ਇਕ ਭਾਰਤੀ ਸਿੱਖ ਸ਼ਰਧਾਲੂ ਦੀ ਲਾਹੌਰ ਵਿਖੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦਾ ਦੁੱਖਦ ਸਮਾਚਾਰ ਪ੍ਰਾਪਤ ਹੋਇਆ ਹੈ।
ਸਰਹੱਦ ਪਾਰਲੇ ਸੂਤਰਾਂ ਅਨੁਸਾਰ ਸਿੱਖ ਸ਼ਰਧਾਲੂ ਦੀ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ ਅਤੇ ਲਾਸ਼ ਨੂੰ ਪਾਕਿਸਤਾਨ ਤੋਂ ਅਟਾਰੀ ਸਰਹੱਦ ਰਾਹੀਂ ਭਾਰਤ ਲਿਆਂਦਾ ਜਾਵੇਗਾ। ਮ੍ਰਿਤਕ ਸਿੱਖ ਸ਼ਰਧਾਲੂ ਦੀ ਪਛਾਣ ਪ੍ਰੀਤਮ ਸਿੰਘ (60) ਵਜੋਂ ਹੋਈ ਹੈ, ਜੋ ਕਿ ਭਾਰਤ ਦੇ ਹਰਿਆਣਾ ਰਾਜ ਦੇ ਕੁਰੂਕਸ਼ੇਤਰ ਜ਼ਿਲ੍ਹੇ ਦੇ ਕਾਹਡਾ ਨਸੀਗਾਓਂ ਦਾ ਵਸਨੀਕ ਹੈ।