#PUNJAB

ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜਾਏ ਗਏ ਸੁੰਦਰ ਜਲੋਅ ਸਾਹਿਬ

ਅੰਮ੍ਰਿਤਸਰ, 15 ਨਵੰਬਰ (ਪੰਜਾਬ ਮੇਲ)-  ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555 ਵੇਂ ਆਗਮਨ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੌਣਕਾਂ ਦੇਖਣ ਨੂੰ ਮਿਲ ਰਹੀਆਂ ਹਨ। ਦੇਸ਼-ਵਿਦੇਸ਼ਾਂ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਅੱਜ ਤੜਕਸਾਰ ਤੋਂ ਹੀ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜਣੀਆਂ ਸ਼ੁਰੂ ਹੋ ਗਈਆਂ। ਸੰਗਤਾਂ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਪਾਵਨ ਪਵਿੱਤਰ ਸਰੋਵਰ ‘ਚ ਇਸ਼ਨਾਨ ਕਰਕੇ ਘੰਟਿਆਂ ਬੱਧੀ ਕਤਾਰਾਂ ਵਿਚ ਖੜ੍ਹੇ ਹੋ ਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ ਜਾ ਰਹੀਆਂ ਹਨ। ਉਪਰੰਤ ਸਵੇਰੇ 8.30 ਵਜੇ ਤੋਂ ਦੁਪਹਿਰ 12 ਵਜੇ ਤੱਕ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਅਤੇ ਗੁਰਦੁਆਰਾ ਬਾਬਾ ਅੱਟਲ ਰਾਏ ਵਿਖੇ ਸੁੰਦਰ ਜਲੋਅ ਸਜਾਏ ਗਏ। ਜਿਨ੍ਹਾਂ ਦੇ ਦਰਸ਼ਨਾਂ ਲਈ ਸੰਗਤਾਂ ‘ਚ ਭਾਰੀ ਸ਼ਰਧਾ ਤੇ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਸੰਗਤਾਂ ਆਪਣੇ ਆਪ ਨੂੰ ਖ਼ੁਸ਼ਕਿਸਮਤ ਸਮਝਦੀਆਂ ਹਨ ਕਿ ਅੱਜ ਦੇ ਦਿਨ ਗੁਰੂ ਘਰ ਦੇ ਦਰਸ਼ਨ ਦਾ ਮੌਕਾ ਮਿਲਿਆ ਹੈ।