-ਰਾਜ ਸਭਾ ਚੇਅਰਮੈਨ ਵੱਲੋਂ ਅਸਤੀਫਾ ਪ੍ਰਵਾਨ
ਨਵੀਂ ਦਿੱਲੀ, 22 ਜੁਲਾਈ (ਪੰਜਾਬ ਮੇਲ)- ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨੇ ਉੱਪਰਲੇ ਸਦਨ ਨੂੰ ਸੂਚਿਤ ਕੀਤਾ ਕਿ ਆਮ ਆਦਮੀ ਪਾਰਟੀ ਦੇ ਸੰਜੀਵ ਅਰੋੜਾ ਨੇ ਸਦਨ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ, ਜਿਸ ਨੂੰ ਸਵੀਕਾਰ ਕਰ ਲਿਆ ਗਿਆ ਹੈ। ਸੰਸਦ ਦੇ ਮੌਨਸੂਨ ਸੈਸ਼ਨ ਦੇ ਪਹਿਲੇ ਦਿਨ ਚੇਅਰਮੈਨ ਨੇ ਸਦਨ ਨੂੰ ਅਰੋੜਾ ਦੇ ਅਸਤੀਫੇ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ‘ਆਪ’ ਮੈਂਬਰ ਅਰੋੜਾ ਨੇ 1 ਜੁਲਾਈ ਨੂੰ ਰਾਜ ਸਭਾ ਤੋਂ ਅਸਤੀਫਾ ਦਿੱਤਾ ਸੀ ਤੇ 1 ਜੁਲਾਈ ਤੋਂ ਹੀ ਉਨ੍ਹਾਂ ਦਾ ਅਸਤੀਫਾ ਸਵੀਕਾਰ ਕਰ ਲਿਆ ਗਿਆ ਹੈ। ਪੰਜਾਬ ਦੀ ਲੁਧਿਆਣਾ ਵਿਧਾਨ ਸਭਾ ਸੀਟ ‘ਤੇ 19 ਜੂਨ ਨੂੰ ਹੋਈ ਉਪ ਚੋਣ ‘ਚ ‘ਆਪ’ ਉਮੀਦਵਾਰ ਸੰਜੀਵ ਅਰੋੜਾ ਨੇ ਆਪਣੇ ਨੇੜਲੇ ਵਿਰੋਧੀ ਤੇ ਕਾਂਗਰਸ ਉਮੀਦਵਾਰ ਭਾਰਤ ਭੂਸ਼ਨ ਆਸ਼ੂ ਨੂੰ 10,637 ਵੋਟਾਂ ਨਾਲ ਹਰਾਇਆ ਸੀ। ਇਹ ਸੀਟ ‘ਆਪ’ ਵਿਧਾਇਕ ਗੁਰਪ੍ਰੀਤ ਗੋਗੀ ਦਾ ਜਨਵਰੀ ‘ਚ ਦੇਹਾਂਤ ਹੋਣ ਕਾਰਨ ਖਾਲੀ ਹੋਈ ਸੀ।
ਸੰਜੀਵ ਅਰੋੜਾ ਵੱਲੋਂ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫਾ
