ਹਲਦਵਾਨੀ, 9 ਫਰਵਰੀ (ਪੰਜਾਬ ਮੇਲ)- ਉੱਤਰਾਖੰਡ ਦੇ ਹਲਦਵਾਨੀ ਵਿਚ ਵੀਰਵਾਰ ਨੂੰ ਨਾਜਾਇਜ਼ ਮਦਰੱਸਾ ਅਤੇ ਨਮਾਜ਼ ਸਥਾਨ ਨੂੰ ਢਾਹੁਣ ਦੌਰਾਨ ਭੜਕੀ ਹਿੰਸਾ ਵਿਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਤਿੰਨ ਗੰਭੀਰ ਜ਼ਖ਼ਮੀ ਹੋ ਗਏ। ਬਨਭੂਲਪੁਰਾ ਇਲਾਕੇ ‘ਚ ਹਿੰਸਾ ਤੋਂ ਬਾਅਦ ਤਣਾਅਪੂਰਨ ਸਥਿਤੀ ਦੇ ਮੱਦੇਨਜ਼ਰ ਹਲਦਵਾਨੀ ਸ਼ਹਿਰ ‘ਚ ਕਰਫਿਊ ਲਗਾ ਦਿੱਤਾ ਗਿਆ ਅਤੇ ਦੰਗਾਕਾਰੀਆਂ ਨੂੰ ਦੇਖਦੇ ਹੀ ਗੋਲੀ ਮਾਰਨ ਦੇ ਹੁਕਮ ਦਿੱਤੇ ਗਏ। ਉਨ੍ਹਾਂ ਕਿਹਾ ਕਿ ਸੁਰੱਖਿਆ ਦੇ ਨਜ਼ਰੀਏ ਤੋਂ ਸ਼ਹਿਰ ਦੇ ਸੰਵੇਦਨਸ਼ੀਲ ਇਲਾਕਿਆਂ ਵਿਚ ਭਾਰੀ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ।