ਹਾਂਗਕਾਂਗ, 10 ਅਪ੍ਰੈਲ (ਪੰਜਾਬ ਮੇਲ)- ਹਾਂਗਕਾਂਗ ‘ਚ ਇਕ ਇਮਾਰਤ ਵਿਚ ਅੱਗ ਲੱਗਣ ਕਾਰਨ ਘੱਟੋ-ਘੱਟ 5 ਲੋਕਾਂ ਦੀ ਮੌਤ ਹੋ ਗਈ ਤੇ 17 ਹੋਰ ਜ਼ਖਮੀ ਹੋ ਗਏ ਹਨ।
ਹਾਂਗਕਾਂਗ ‘ਚ ਨਿਊ ਲੱਕੀ ਹਾਊਸ ਨਾਂ ਦੀ ਇਮਾਰਤ ‘ਚ ਅੱਗ ਲੱਗ ਗਈ। ਇਸ ਘਟਨਾ ਦੀ ਜਾਣਕਾਰੀ ਦਿੰਦਿਆਂ ਪੁਲਿਸ ਨੇ ਦੱਸਿਆ ਕਿ ਤਿੰਨ ਪੁਰਸ਼ ਤੇ ਇਕ ਔਰਤ ਦੀ ਮੌਤ ਹੋ ਗਈ। ਪੁਲਿਸ ਨੇ ਇਹ ਵੀ ਕਿਹਾ ਕਿ ਉਨ੍ਹਾਂ ਨੂੰ ਅਜੇ ਵੀ ਇਮਾਰਤ ਦੇ ਅੰਦਰੋਂ ਮਦਦ ਲਈ ਲੋਕਾਂ ਦੀਆਂ ਕਾਲਾਂ ਆ ਰਹੀਆਂ ਹਨ।
ਅਧਿਕਾਰੀਆਂ ਨੇ ਦੱਸਿਆ ਕਿ ਸਵੇਰੇ 7.53 ਵਜੇ ਅੱਗ ਲੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਫਾਇਰ ਫਾਈਟਰਜ਼ ਮੌਕੇ ‘ਤੇ ਪਹੁੰਚ ਗਏ। ਸਾਊਥ ਚਾਈਨਾ ਮਾਰਨਿੰਗ ਪੋਸਟ ਸਮੇਤ ਸਥਾਨਕ ਮੀਡੀਆ ਨੇ ਦੱਸਿਆ ਕਿ ਪਹਿਲੀ ਮੰਜ਼ਿਲ ‘ਤੇ ਇਕ ਜਿਮ ‘ਚ ਅੱਗ ਲੱਗ ਗਈ ਸੀ ਅਤੇ ਅੱਗ ‘ਤੇ ਕਾਬੂ ਪਾ ਲਿਆ ਗਿਆ ਹੈ।
ਹਾਂਗਕਾਂਗ ਦੀ ‘ਨਿਊ ਲੱਕੀ ਹਾਊਸ’ ਇਮਾਰਤ ‘ਚ ਲੱਗੀ ਭਿਆਨਕ ਅੱਗ, ਪੰਜ ਲੋਕਾਂ ਦੀ ਮੌਤ
