+1-916-320-9444 (USA)
#INDIA

ਹਿਜਾਬ ਮਾਮਲੇ ਦੀ ਸੁਣਵਾਈ ਲਈ ਤਿੰਨ ਮੈਂਬਰੀ ਜੱਜਾਂ ਦਾ ਬੈਂਚ ਕਾਇਮ ਕੀਤਾ ਜਾਵੇਗਾ: ਸੁਪਰੀਮ ਕੋਰਟ

ਨਵੀਂ ਦਿੱਲੀ, 3 ਮਾਰਚ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਕਿਹਾ ਹੈ ਕਿ ਉਹ ਕਰਨਾਟਕ ਦੀਆਂ ਮੁਸਲਿਮ ਵਿਦਿਆਰਥਣਾਂ ਵੱਲੋਂ ਹਿਜਾਬ ਪਹਿਨ ਕੇ ਸਰਕਾਰੀ ਸਕੂਲਾਂ ਵਿਚ ਹਾਜ਼ਰ ਹੋਣ ਦੀ ਇਜਾਜ਼ਤ ਮੰਗਣ ਵਾਲੀ ਪਟੀਸ਼ਨ ਦੀ ਸੁਣਵਾਈ ਲਈ ਤਿੰਨ ਜੱਜਾਂ ਦਾ ਬੈਂਚ ਬਣਾਏਗੀ। ਜਦੋਂ ਮਹਿਲਾ ਵਕੀਲ ਨੇ ਪਟੀਸ਼ਨਾਂ ਦੀ ਤੁਰੰਤ ਸੁਣਵਾਈ ਲਈ ਮਾਮਲੇ ਦਾ ਜ਼ਿਕਰ ਕੀਤਾ ਤਾਂ ਚੀਫ਼ ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਪੀ.ਐੱਸ. ਨਰਸਿਮ੍ਹਾ ਅਤੇ ਜਸਟਿਸ ਜੇਬੀ ਪਾਰਦੀਵਾਲਾ ਦੇ ਬੈਂਚ ਨੇ ਕਿਹਾ ਕਿ ਬੈਂਚ ਕਾਇਮ ਕੀਤਾ ਜਾਵੇਗਾ।

Leave a comment