ਸ਼ਿਮਲਾ, 29 ਫਰਵਰੀ (ਪੰਜਾਬ ਮੇਲ)- ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੇ ਸਪੀਕਰ ਕੁਲਦੀਪ ਸਿੰਘ ਪਠਾਨੀਆ ਨੇ ਸਦਨ ਵਿਚ ਵਿੱਤ ਬਿੱਲ ‘ਤੇ ਸਰਕਾਰ ਦੇ ਪੱਖ ਵਿਚ ਵੋਟ ਪਾਉਣ ਲਈ ਪਾਰਟੀ ਵ੍ਹਿਪ ਦੀ ਉਲੰਘਣਾ ਕਰਨ ਵਾਲੇ ਛੇ ਕਾਂਗਰਸੀ ਵਿਧਾਇਕਾਂ ਨੂੰ ਅਯੋਗ ਕਰਾਰ ਦਿੱਤਾ ਹੈ। ਅਯੋਗ ਠਹਿਰਾਏ ਵਿਧਾਇਕਾਂ ਵਿੱਚ ਰਾਜਿੰਦਰ ਰਾਣਾ, ਸੁਧੀਰ ਸ਼ਰਮਾ, ਇੰਦਰ ਦੱਤ ਲਖਨਪਾਲ, ਦਵਿੰਦਰ ਕੁਮਾਰ ਭੁੱਟੂ, ਰਵੀ ਠਾਕੁਰ ਅਤੇ ਚੇਤਨਿਆ ਸ਼ਰਮਾ ਸ਼ਾਮਲ ਹਨ। ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਸ਼੍ਰੀ ਪਠਾਨੀਆ, ਜਿਨ੍ਹਾਂ ਨੇ ਬੁੱਧਵਾਰ ਨੂੰ ਵਿਧਾਇਕਾਂ ਦੀ ਅਯੋਗਤਾ ‘ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ, ਨੇ ਕਿਹਾ ਕਿ ਵਿਧਾਇਕਾਂ ਨੇ ਪਾਰਟੀ ਦੀਆਂ ਟਿਕਟਾਂ ‘ਤੇ ਚੁਣੇ ਜਾਣ ਕਾਰਨ ਕਾਂਗਰਸ ਦੇ ਵ੍ਹਿਪ ਦੀ ਉਲੰਘਣਾ ਕਰਕੇ ਦਲ-ਬਦਲ ਵਿਰੋਧੀ ਕਾਨੂੰਨ ਦੀ ਉਲੰਘਣਾ ਕੀਤੀ ਹੈ।’