ਚੰਡੀਗੜ੍ਹ, 27 ਅਪ੍ਰੈਲ (ਪੰਜਾਬ ਮੇਲ)- ਪੰਜਾਬ ਦੇ ਮੁਅੱਤਲ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਦੇ ਕਈ ਟਿਕਾਣਿਆਂ ‘ਤੇ ਹੁਣ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਸੂਤਰਾਂ ਮੁਤਾਬਕ ਭੁੱਲਰ ਦੇ ਚੰਡੀਗੜ੍ਹ, ਲੁਧਿਆਣਾ, ਪਟਿਆਲਾ, ਨਾਭਾ ਅਤੇ ਜਲੰਧਰ ਸਥਿਤ ਟਿਕਾਣਿਆਂ ‘ਤੇ ਟੀਮ ਵਲੋਂ ਤਲਾਸ਼ੀ ਲਈ ਜਾ ਰਹੀ ਹੈ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸੀ.ਬੀ.ਆਈ. ਦੀ ਜਾਂਚ ਦੌਰਾਨ ਭੁੱਲਰ ਦੇ ਘਰ ਅਤੇ ਫਾਰਮ ਹਾਊਸ ਤੋਂ ਭਾਰੀ ਮਾਤਰਾ ‘ਚ ਨਕਦੀ ਅਤੇ ਕੀਮਤੀ ਸਮਾਨ ਬਰਾਮਦ ਹੋਇਆ ਸੀ। ਬਰਾਮਦਗੀ ‘ਚ ਕਰੀਬ 7.36 ਕਰੋੜ ਰੁਪਏ ਨਕਦ, 2.5 ਕਿੱਲੋ ਸੋਨਾ, 2.32 ਕਰੋੜ ਦੇ ਚਾਂਦੀ ਦੇ ਗਹਿਣੇ ਅਤੇ 26 ਲਗਜ਼ਰੀ ਘੜੀਆਂ (ਰੋਲੇਕਸ ਅਤੇ ਰਾਡੋ) ਸ਼ਾਮਲ ਸਨ। ਇਸ ਤੋਂ ਇਲਾਵਾ ਪਰਿਵਾਰ ਦੇ ਨਾਮ ‘ਤੇ 50 ਤੋਂ ਵੱਧ ਅਚੱਲ ਜਾਇਦਾਦਾਂ ਦੇ ਦਸਤਾਵੇਜ਼ ਅਤੇ ਮਰਸੀਡੀਜ਼ ਵਰਗੀਆਂ ਲਗਜ਼ਰੀ ਕਾਰਾਂ ਵੀ ਮਿਲੀਆਂ ਸਨ।
ਮੁਅੱਤਲ ਡੀ.ਆਈ.ਜੀ. ਭੁੱਲਰ ਨੂੰ ਸੀ.ਬੀ.ਆਈ. ਨੇ 16 ਅਕਤੂਬਰ 2025 ਨੂੰ ਇੱਕ ਕਬਾੜ ਕਾਰੋਬਾਰੀ ਤੋਂ 5 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਸੀ। ਹਾਲ ਹੀ ‘ਚ ਸੁਪਰੀਮ ਕੋਰਟ ਨੇ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਵੀ ਖਾਰਜ ਕਰ ਦਿੱਤੀ ਹੈ। ਸੀ.ਬੀ.ਆਈ. ਨੂੰ ਮਿਲੀ ਇੱਕ ਡਾਇਰੀ ਤੋਂ ਪੰਜਾਬ ਦੇ ਕਈ ਹੋਰ ਸੀਨੀਅਰ ਆਈ.ਏ.ਐੱਸ ਅਤੇ ਆਈ.ਪੀ.ਐੱਸ. ਅਧਿਕਾਰੀਆਂ ਦੇ ਵੀ ਇਸ ਭ੍ਰਿਸ਼ਟਾਚਾਰ ਦੇ ਨੈੱਟਵਰਕ ‘ਚ ਸ਼ਾਮਲ ਹੋਣ ਦਾ ਸ਼ੱਕ ਹੈ।
ਹੁਣ ਈ.ਡੀ. ਵੱਲੋਂ ਮੁਅੱਤਲ ਡੀ.ਆਈ.ਜੀ. ਭੁੱਲਰ ਦੇ ਟਿਕਾਣਿਆਂ ‘ਤੇ ਛਾਪੇਮਾਰੀ

