13.2 C
Sacramento
Thursday, June 1, 2023
spot_img

10 ਮਈ ਨੂੰ ਹੋਵੇਗੀ ਜਲੰਧਰ ਲੋਕ ਸਭਾ ਜ਼ਿਮਨੀ ਚੋਣ

-13 ਮਈ ਨੂੰ ਐਲਾਨਿਆ ਜਾਵੇਗਾ ਨਤੀਜਾ
-ਕਾਂਗਰਸ ਤੋਂ ਇਲਾਵਾ ਹੋਰ ਕਿਸੇ ਪਾਰਟੀ ਨੇ ਨਹੀਂ ਐਲਾਨਿਆ ਉਮਦੀਵਾਰ
ਚੰਡੀਗੜ੍ਹ/ਜਲੰਧਰ, 29 ਮਾਰਚ (ਪੰਜਾਬ ਮੇਲ)- ਚੋਣ ਕਮਿਸ਼ਨ ਵਲੋਂ ਜਲੰਧਰ ਲੋਕ ਸਭਾ ਹਲਕੇ ‘ਤੇ ਹੋਣ ਵਾਲੀ ਜ਼ਿਮਨੀ ਚੋਣ ਦਾ ਐਲਾਨ ਕਰ ਦਿੱਤਾ ਗਿਆ। ਚੋਣ ਕਮਿਸ਼ਨ ਵਲੋਂ ਕੀਤੇ ਗਏ ਐਲਾਨ ਮੁਤਾਬਕ 10 ਮਈ ਦਿਨ ਬੁੱਧਵਾਰ ਨੂੰ ਵੋਟਿੰਗ ਹੋਵੇਗੀ। ਇਸ ਜ਼ਿਮਨੀ ਚੋਣ ਦਾ ਨਤੀਜਾ 13 ਮਈ ਨੂੰ ਐਲਾਨਿਆ ਜਾਵੇਗਾ। ਚੋਣ ਕਮਿਸ਼ਨ ਵਲੋਂ ਜ਼ਿਮਨੀ ਚੋਣ ਦੀ ਤਾਰੀਖ਼ ਦੇ ਐਲਾਨ ਦੇ ਨਾਲ ਹੀ ਜਲੰਧਰ ਵਿਚ ਚੋਣ ਜ਼ਾਬਤਾ ਲੱਗ ਗਿਆ ਹੈ।
ਉਧਰ ਵੱਖ-ਵੱਖ ਸਿਆਸੀ ਪਾਰਟੀਆਂ ਵਲੋਂ ਆਪੋ-ਆਪਣੇ ਪੱਧਰ ‘ਤੇ ਚੋਣ ਮੁਹਿੰਮ ਵਿੱਢੀ ਹੋਈ ਹੈ। ਕਾਂਗਰਸ ਨੂੰ ਛੱਡ ਕੇ ਬਾਕੀ ਸਿਆਸੀ ਪਾਰਟੀਆਂ ਵਲੋਂ ਅਜੇ ਤੱਕ ਇਥੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਗਿਆ ਹੈ।
ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਕਾਂਗਰਸ ਵਲੋਂ ਮਰਹੂਮ ਚੌਧਰੀ ਸੰਤੋਖ ਸਿੰਘ ਦੀ ਪਤਨੀ ਕਰਮਜੀਤ ਕੌਰ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਚੋਣ ਦੇ ਐਲਾਨ ਤੋਂ ਪਹਿਲਾਂ ਹੀ ਕਾਂਗਰਸ ਨੇ ਸਭ ਤੋਂ ਪਹਿਲਾਂ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਸੀ।
ਜ਼ਿਮਨੀ ਚੋਣ ਲਈ ਭਾਵੇਂ ਕਾਂਗਰਸ ਨੇ ਉਮਦੀਵਾਰ ਨੂੰ ਮੈਦਾਨ ‘ਚ ਉਤਾਰ ਦਿੱਤਾ ਹੈ ਪਰ ਅਜੇ ਤੱਕ ਹੋਰ ਕਿਸੇ ਪਾਰਟੀ ਨੇ ਇਥੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਹੈ। ਇਥੋਂ ਤੱਕ ਸੱਤਾਧਾਰੀ ਆਮ ਆਦਮੀ ਪਾਰਟੀ ਨੇ ਵੀ ਇਥੇ ਅਜੇ ਤੱਕ ਉਮੀਦਵਾਰ ਨਹੀਂ ਐਲਾਨਿਆ ਹੈ।
ਜ਼ਿਕਰਯੋਗ ਹੈ ਕਿ ਜਲੰਧਰ ਲੋਕ ਸਭਾ ਹਲਕੇ ਤੋਂ ਮੈਂਬਰ ਪਾਰਲੀਮੈਂਟ ਅਤੇ ਕਾਂਗਰਸੀ ਆਗੂ ਸੰਤੋਖ ਸਿੰਘ ਚੌਧਰੀ ਦਾ ਬੀਤੀ 14 ਜਨਵਰੀ ਨੂੰ ਉਸ ਸਮੇਂ ਦੇਹਾਂਤ ਹੋ ਗਿਆ ਸੀ, ਜਦੋਂ ਉਹ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਵਿਚ ਸ਼ਿਰਕਤ ਕਰਨ ਪਹੁੰਚੇ ਹੋਏ ਸਨ। ਇਸ ਦੌਰਾਨ ਉਨ੍ਹਾਂ ਨੂੰ ਦਿਲ ਦਾ ਦੌਰਾ ਪੈ ਗਿਆ। ਜਿਸ ਤੋਂ ਬਾਅਦ ਉਨ੍ਹਾਂ ਦੇ ਸੁਰੱਖਿਆ ਦਸਤੇ ਵਲੋਂ ਤੁਰੰਤ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।

Related Articles

Stay Connected

0FansLike
3,790FollowersFollow
20,800SubscribersSubscribe
- Advertisement -spot_img

Latest Articles