10 ਮਹੀਨੇ ਪਹਿਲਾਂ ਕੈਨੇਡਾ ਗਏ ਗੁਰਦਾਸਪੁਰ ਦੇ ਨੌਜਵਾਨ ਦੀ ਮੌਤ

253
Share

ਗੁਰਦਾਸਪੁਰ, 25 ਅਕਤੂਬਰ (ਪੰਜਾਬ ਮੇਲ)- ਗੁਰਦਾਸਪੁਰ ਦੇ ਕਸਬਾ ਕਲਾਨੌਰ ਅਧੀਨ ਆਉਂਦੇ ਸਰਹੱਦੀ ਪਿੰਡ ਅਗਵਾਨ ’ਚ ਉਸ ਸਮੇਂ ਸੋਗ ਦੀ ਲਹਿਰ ਪੈ ਗਈ, ਜਦੋਂ ਕੈਨੇਡਾ ਗਏ ਇਕ ਨੌਜਵਾਨ ਦੀ ਮੌਤ ਹੋ ਜਾਣ ਦੀ ਸੂਚਨਾ ਮਿਲੀ। ਮ੍ਰਿਤਕ ਨੌਜਵਾਨ ਦੀ ਪਛਾਣ ਬਲਪ੍ਰੀਤ ਸਿੰਘ (20) ਵਜੋਂ ਹੋਈ ਹੈ, ਜੋ ਆਪਣੇ ਮਾਤਾ-ਪਿਤਾ ਦਾ ਇਕਲੌਤਾ ਪੁੱਤਰ ਸੀ। ਨੌਜਵਾਨ ਆਪਣੇ ਚੰਗੇ ਭਵਿੱਖ ਦੇ ਲਈ ਕੈਨੇਡਾ ਵਿੱਚ ਪੜ੍ਹਾਈ ਕਰਨ ਲਈ ਗਿਆ ਹੋਇਆ ਸੀ, ਜਿਸ ਦੀ ਮੌਤ ਦੀ ਖ਼ਬਰ ਆਉਣ ਨਾਲ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ।


Share