30.5 C
Sacramento
Sunday, June 4, 2023
spot_img

10 ਮਹੀਨੇ, 11 ਦਿਨ ਦੀ ਸਜ਼ਾ ਕੱਟਣ ਬਾਅਦ ਨਵਜੋਤ ਸਿੱਧੂ ਹੋਏ ਰਿਹਾਅ

ਚੰਡੀਗੜ੍ਹ, 1 ਅਪ੍ਰੈਲ (ਪੰਜਾਬ ਮੇਲ)- ਸਾਢੇ ਤਿੰਨ ਦਹਾਕੇ ਪਹਿਲਾਂ ਪਟਿਆਲਾ ‘ਚ ਵਾਪਰੇ ਰੋਡਰੇਜ ਕੇਸ ‘ਚ 10 ਮਹੀਨੇ 11 ਦਿਨ ਦੀ ਸਜ਼ਾ ਕੱਟਣ ਤੋਂ ਬਾਅਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਬਾਹਰ ਆ ਗਏ ਹਨ। ਨਵਜੋਤ ਸਿੱਧੂ ਦੇ ਬਾਹਰ ਆਉਣ ਨਾਲ ਜਿੱਥੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਸਮਰਥਕਾਂ ਵਿਚ ਖੁਸ਼ੀ ਦੀ ਲਹਿਰ ਹੈ, ਉਥੇ ਹੀ ਪੰਜਾਬ ਦਾ ਸਿਆਸੀ ਮਾਹੌਲ ਵੀ ਗਰਮਾ ਗਿਆ ਹੈ। ਜੇਲ੍ਹ ਵਿਭਾਗ ਦੇ ਉੱਚ ਅਧਿਕਾਰੀ ਨੇ ਸਿੱਧੂ ਨੂੰ ਰਿਹਾਅ ਕੀਤੇ ਜਾਣ ਦੀ ਪੁਸ਼ਟੀ ਸ਼ੁੱਕਰਵਾਰ ਨੂੰ ਹੀ ਕਰ ਦਿੱਤੀ ਸੀ। ਇਸ ਤੋਂ ਪਹਿਲਾਂ ਸਿੱਧੂ ਪਰਿਵਾਰ ਨੇ ਵੀ ਟਵੀਟ ਕਰਕੇ ਸਬੰਧਤ ਅਥਾਰਿਟੀ ਦੇ ਹਵਾਲੇ ਨਾਲ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨੂੰ ਸ਼ਨੀਵਾਰ ਨੂੰ ਜੇਲ੍ਹ ‘ਚੋਂ ਰਿਹਾਅ ਕੀਤੇ ਜਾਣ ਦਾ ਦਾਅਵਾ ਕੀਤਾ ਸੀ ਜਦਕਿ ਕੈਬਨਿਟ ਮੰਤਰੀ ਅਮਨ ਅਰੋੜਾ ਵੀ ਵੱਖਰੇ ਤੌਰ ‘ਤੇ ਇਸ ਦੀ ਪੁਸ਼ਟੀ ਕਰ ਚੁੱਕੇ ਹਨ। ਚੇਤੇ ਰਹੇ ਕਿ ਭਾਰਤ ਸਰਕਾਰ ਦੀ ‘ਅਜ਼ਾਦੀ ਦਾ ਅੰਮ੍ਰਿਤ ਮਹਾਉਤਸਵ’ ਉੱਤੇ ਆਧਾਰਿਤ ਨੀਤੀ ਤਹਿਤ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਕੁਝ ਕੈਦੀਆਂ ਨੂੰ ਅਗਾਊਂ ਰਿਹਾਅ ਕੀਤੇ ਜਾਣ ਵਾਲੀ ਸੂਚੀ ਵਿਚ ਨਵਜੋਤ ਸਿੱਧੂ ਦਾ ਨਾਮ ਵੀ ਵਿਚਾਰਧੀਨ ਸੀ ਪਰ ਇਸ ਨੀਤੀ ਤਹਿਤ ਕਿਸੇ ਨੂੰ ਵੀ ਅਗਾਊਂ ਰਿਹਾਈ ਨਹੀਂ ਦਿੱਤੀ ਗਈ। ਸਿੱਧੂ ਦੀ ਰਿਹਾਈ ਨੂੰ ਲੈ ਕੇ ਪਟਿਆਲਾ ਵਿਚ ਉਨ੍ਹਾਂ ਦੇ ਸਮਰਥਕਾਂ ਨੇ ਆਪਣੇ ਆਗੂ ਦੇ ਸਵਾਗਤ ਲਈ ਜੰਗੀ ਪੱਧਰ ‘ਤੇ ਤਿਆਰੀਆਂ ਵਿਢ ਸਨ। ਪਟਿਆਲਾ ਜੇਲ੍ਹ ‘ਚੋਂ ਰਿਹਾਅ ਹੋਣ ਤੋਂ ਬਾਅਦ ਨਵੋਜਤ ਸਿੱਧੂ ਨੇ ਦੇਸ਼ ਦੇ ਮੌਜੂਦਾ ਹਾਲਾਤ ‘ਤੇ ਵੱਡੀ ਹੁੰਕਾਰ ਭਰੀ ਹੈ। ਪਟਿਆਲਾ ਜੇਲ੍ਹ ‘ਚੋਂ ਨਿਕਲਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਿੱਧੂ ਨੇ ਕਿਹਾ ਕਿ ਮੇਰੀ ਪਤਨੀ ਨੂੰ ਕੈਂਸਰ ਹੈ ਪਰ ਫਿਰ ਵੀ ਮੈਂ ਜੇਲ੍ਹ ‘ਚੋਂ ਛੁੱਟੀ ਨਹੀਂ ਲਈ। ਮੇਰੀ ਲੜਾਈ ਮੇਰੇ ਪਰਿਵਾਰ ਲਈ ਨਹੀਂ, ਸਗੋਂ ਪੰਜਾਬ ਲਈ ਹੈ। ਪੰਜਾਬ ਦੇ ਲੋਕਾਂ ਵਿਚ ਮੈਨੂੰ ਰੱਬ ਦਿਸਦਾ ਹੈ। ਕੇਂਦਰ ਸਰਕਾਰ ਪੰਜਾਬ ਵਿਚ ਰਾਸ਼ਟਰਪਤੀ ਰਾਜ ਲਾਗੂ ਕਰਨਾ ਚਾਹੁੰਦੀ ਹੈ, ਜਿਸ ਦੇ ਚੱਲਦੇ ਪੰਜਾਬ ਦਾ ਮਾਹੌਲ ਖ਼ਰਾਬ ਕੀਤਾ ਜਾ ਰਿਹਾ ਹੈ।
ਸਿੱਧੂ ਨੇ ਕਿਹਾ ਕਿ ਅੱਜ ਪੰਜਾਬ ਨੂੰ ਕਮਜ਼ੋਰ ਕਰਨ ਦੀ ਸਾਜ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਦੇਸ਼ ਦੀ ਏਕਤਾ ਨੂੰ ਤੋੜਿਆ ਜਾ ਰਿਹਾ ਹੈ ਅਤੇ ਰਾਹੁਲ ਗਾਂਧੀ ਇਸ ਏਕਤਾ ਦੀ ਲੜਾਈ ਲੜ ਰਹੇ ਹਨ। ਉਨ੍ਹਾਂ ਕਿਹਾ ਕਿ ਮੈਂ ਅੱਜ ਵੀ ਕਹਿੰਦਾ ਹਾਂ ਰਾਸ਼ਟਰ ਧਰਮ ਤੋਂ ਵੱਡਾ ਕੋਈ ਧਰਮ ਹੈ। ਸਾਡਾ ਦੇਸ਼ ਇਕ ਹੈ ਅਤੇ ਇਸ ਏਕਤਾ ਨੂੰ ਤੋੜਿਆ ਜਾ ਰਿਹਾ ਹੈ। ਸਿੱਧੂ ਨੇ ਕਿਹਾ ਕਿ ਮੈਂ ਇਸ ਔਖੇ ਸਮੇਂ ਵਿਚ ਕਾਂਗਰਸ ਨਾਲ ਚੱਟਾਨ ਵਾਂਗ ਖੜ੍ਹਾ ਹਾਂ।
ਸਿੱਧੂ ਨੇ ਕਿਹਾ ਕਿ ਅੱਜ ਸਰਕਾਰ ਪੂਰੀ ਤਰ੍ਹਾਂ ਖੌਫਜ਼ਦਾ ਹੈ, ਜਿਸ ਦੇ ਚੱਲਦੇ ਉਨ੍ਹਾਂ ਨੂੰ ਦੇਰੀ ਨਾਲ ਜੇਲ੍ਹ ‘ਚੋਂ ਬਾਹਰ ਕੱਢਿਆ ਗਿਆ ਹੈ ਕਿਉਂਕਿ ਜੇਲ੍ਹ ਦੇ ਬਾਹਰ ਉਨ੍ਹਾਂ ਦੇ ਸਮਰਥਕਾਂ ਦਾ ਵੱਡਾ ਇਕੱਠ ਦੇਖ ਕੇ ਸਰਕਾਰ ਘਬਰਾ ਗਈ ਹੈ। ਸਿੱਧੂ ਨੇ ਕਿਹਾ ਕਿ ਵੋਟਾਂ ਵੇਲੇ ਪੰਜਾਬ ਦੇ ਲੋਕਾਂ ਨੂੰ ਵੱਡੇ ਵਾਅਦੇ ਕੀਤੇ ਗਏ ਪਰ ਇਹ ਵਾਅਦੇ ਸਿਰਫ ਗੱਲਾਂ ਵਿਚ ਹੀ ਸਨ। ਸਰਕਾਰ ਅਖ਼ਬਾਰਾਂ ਵਿਚ ਇਸ਼ਤਿਹਾਰ ਦੇ ਕੇ ਜਨਤਾ ਦਾ ਪੈਸਾ ਖ਼ਰਾਬ ਕਰ ਰਹੀ ਹੈ, ਜਦਕਿ ਹਜ਼ਾਰਾਂ ਕਰੋੜ ਰੁਪਏ ਕਰਜ਼ਾ ਲੈ ਕੇ ਸੂਬੇ ਨੂੰ ਹੋਰ ਕਰਜ਼ਾਈ ਕੀਤਾ ਜਾ ਰਿਹਾ ਹੈ।

Related Articles

Stay Connected

0FansLike
3,798FollowersFollow
20,800SubscribersSubscribe
- Advertisement -spot_img

Latest Articles