22.5 C
Sacramento
Saturday, September 23, 2023
spot_img

12 ਸਾਲਾਂ ਬਾਅਦ ਐੱਸ.ਜੀ.ਪੀ.ਸੀ. ਚੋਣਾਂ ਕਰਾਉਣ ਦੀਆਂ ਤਿਆਰੀਆਂ!

-ਮੁੱਖ ਗੁਰਦੁਆਰਾ ਚੋਣ ਕਮਿਸ਼ਨਰ ਨੇ ਪੰਜਾਬ ਸਰਕਾਰ ਨੂੰ ਚੋਣਾਂ ਲਈ ਵੋਟਰ ਸੂਚੀਆਂ ਬਣਾਉਣ ਦਾ ਅਮਲ ਸ਼ੁਰੂ ਕਰਨ ਲਈ ਕਿਹਾ
ਅੰਮ੍ਰਿਤਸਰ, 31 ਮਈ (ਪੰਜਾਬ ਮੇਲ)- ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ 12 ਸਾਲਾਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਦੀਆਂ ਚੋਣਾਂ ਕਰਾਉਣ ਦੀਆਂ ਤਿਆਰੀਆਂ ਵਿੱਢ ਦਿੱਤੀਆਂ ਗਈਆਂ ਹਨ। ਮੁੱਖ ਗੁਰਦੁਆਰਾ ਚੋਣ ਕਮਿਸ਼ਨਰ ਨੇ ਪੰਜਾਬ ਸਰਕਾਰ ਨੂੰ ਪੱਤਰ ਭੇਜ ਕੇ ਸ਼੍ਰੋਮਣੀ ਗੁਰਦੁਆਰਾ ਕਮੇਟੀ ਦੀਆਂ ਚੋਣਾਂ ਲਈ ਵੋਟਰ ਸੂਚੀਆਂ ਬਣਾਉਣ ਦਾ ਅਮਲ ਸ਼ੁਰੂ ਕਰਨ ਲਈ ਆਖਿਆ ਹੈ।
ਹਾਸਲ ਜਾਣਕਾਰੀ ਮੁਤਾਬਕ ਮੁੱਖ ਗੁਰਦੁਆਰਾ ਚੋਣ ਕਮਿਸ਼ਨਰ ਐੱਸ.ਐੱਸ. ਸਾਰੋਂ ਨੇ ਪੰਜਾਬ ਸਰਕਾਰ ਦੇ ਮੁੱਖ ਸਕੱਤਰ, ਵਧੀਕ ਮੁੱਖ ਸਕੱਤਰ ਤੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਭੇਜ ਕੇ ਆਖਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਨਵਾਂ ਬੋਰਡ ਗਠਨ ਕਰਨ ਵਾਸਤੇ ਵੋਟਰ ਸੂਚੀਆਂ ਬਣਾਉਣ ਦਾ ਅਮਲ ਸ਼ੁਰੂ ਕੀਤਾ ਜਾਵੇ।
ਇਸ ਚਾਰ ਸਫ਼ਿਆਂ ਦੇ ਇਸ ਪੱਤਰ ਵਿਚ ਵੋਟਰ ਦੀ ਯੋਗਤਾ ਬਾਰੇ ਵੀ ਜਾਣਕਾਰੀ ਦਿੱਤੀ ਗਈ ਹੈ। ਚੋਣਾਂ ਵਿਚ ਹਿੱਸਾ ਲੈਣ ਵਾਲੇ ਵੋਟਰ ਦੀ ਉਮਰ ਘੱਟੋ-ਘੱਟ 21 ਵਰ੍ਹੇ ਹੋਣੀ ਚਾਹੀਦੀ ਹੈ ਤੇ ਉਹ ਸਿਰ ਜਾਂ ਦਾੜ੍ਹੀ ਦੇ ਕੇਸ ਨਾ ਕਟਵਾਉਂਦਾ ਹੋਵੇ। ਪੱਤਰ ਵਿਚ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੂੰ ਆਖਿਆ ਗਿਆ ਕਿ ਇਹ ਜਲਦੀ ਸ਼ੁਰੂ ਕੀਤਾ ਜਾਵੇ।
ਗੁਰਦੁਆਰਾ ਕਮਿਸ਼ਨ ਵੱਲੋਂ ਭੇਜੇ ਤਾਜ਼ਾ ਪੱਤਰ ਵਿਚ ਨਵੇਂ ਵੋਟਰਾਂ ਦੇ ਨਾਂ ਦਰਜ ਕਰਨ ਦੇ ਹੁਕਮ ਦਿੱਤੇ ਗਏ ਹਨ ਪਰ ਨਵੇਂ ਨਾਂ ਦਰਜ ਕਰਵਾਉਣ ਲਈ ਇਸ ਵਿਚ ਸ਼ਰਤਾਂ ਰੱਖੀਆਂ ਗਈਆਂ ਹਨ। 21 ਸਾਲ ਤੋਂ ਵੱਧ ਉਮਰ ਦਾ ਕੋਈ ਵੀ ਸਿੱਖ ਆਪਣਾ ਨਾਂ ਦਰਜ ਕਰਵਾ ਸਕਦਾ ਹੈ, ਬਸ਼ਰਤੇ ਉਹ ਕੇਸ ‘ਤੇ ਦਾੜ੍ਹੀ ਨਾ ਕੱਟਦਾ ਹੋਏ। ਸ਼ਰਾਬ ਦਾ ਸੇਵਨ ਨਾ ਕਰਦਾ ਹੋਏ ਤੇ ਸਿਗਰਟ-ਤੰਬਾਕੂ ਆਦਿ ਦਾ ਸੇਵਨ ਵੀ ਨਾ ਕਰਜਾ ਹੋਏ। ਇਨ੍ਹਾਂ ਸ਼ਰਤਾਂ ਨੂੰ ਪੂਰਾ ਕਰਨ ਵਾਲਾ ਕੋਈ ਵੀ ਸਿੱਖ ਸਬੰਧਤ ਪਟਵਾਰੀ ਕੋਲ ਜਾ ਕੇ ਆਪਣਾ ਨਾਂ ਦਰਜ ਕਰਵਾ ਸਕਦਾ ਹੈ।
ਦਰਅਸਲ ਨਿਯਮਾਂ ਮੁਤਾਬਕ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਹਰ 5 ਸਾਲ ਬਾਅਦ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ ਪਰ ਪਿਛਲੇ 7 ਸਾਲਾਂ ਤੋਂ ਇਹ ਚੋਣਾਂ ਨਹੀਂ ਕਰਵਾਈਆਂ ਗਈਆਂ। ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਮਗਰੋਂ ਕੇਂਦਰ ਸਰਕਾਰ ਨੂੰ ਸ਼੍ਰੋਮਣੀ ਕਮੇਟੀ ਚੋਣਾਂ ਨਵੰਬਰ ਮਹੀਨੇ ਵਿਚ ਕਰਵਾਉਣ ਦੀ ਸਿਫ਼ਾਰਸ਼ ਕੀਤੀ ਗਈ ਸੀ। ਇਸ ਦੇ ਨਾਲ ਹੀ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਵੀ ਇਹ ਮੰਗ ਉਠਾਉਂਦੇ ਰਹੇ ਹਨ। ਇਹ ਫੈਸਲਾ ਅਜਿਹੇ ਸਮੇਂ ਆਇਆ ਹੈ, ਜਦੋਂ ਆਉਣ ਵਾਲੇ ਕੁਝ ਦਿਨਾਂ ‘ਚ ਸਾਕਾ ਨੀਲਾ ਤਾਰਾ ਦੀ ਬਰਸੀ ਵੀ ਹੋਣ ਵਾਲੀ ਹੈ।

Related Articles

Stay Connected

0FansLike
3,869FollowersFollow
21,200SubscribersSubscribe
- Advertisement -spot_img

Latest Articles