#SPORTS

13ਵੀਂ ਹਾਕੀ ਇੰਡੀਆ ਸੀਨੀਅਰ ਪੁਰਸ਼ ਕੌਮੀ ਚੈਂਪੀਅਨਸ਼ਿਪ ਸ਼ੁੱਕਰਵਾਰ ਤੋਂ ਚੇਨੱਈ ’ਚ

ਚੇਨਈ (ਤਾਮਿਲਨਾਡੂ), 16 ਨਵੰਬਰ (ਪੰਜਾਬ ਮੇਲ)- 13ਵੀਂ ਹਾਕੀ ਇੰਡੀਆ ਸੀਨੀਅਰ ਪੁਰਸ਼ ਕੌਮੀ ਚੈਂਪੀਅਨਸ਼ਿਪ ਸ਼ੁੱਕਰਵਾਰ ਨੂੰ ਚੇਨਈ ਵਿੱਚ ਸ਼ੁਰੂ ਹੋਵੇਗੀ। ਟੂਰਨਾਮੈਂਟ ਵਿੱਚ 29 ਟੀਮਾਂ ਹਿੱਸਾ ਲੈਣਗੀਆਂ, ਜਿਨ੍ਹਾਂ ਨੂੰ ਅੱਠ ਗਰੁੱਪਾਂ ਵਿੱਚ ਵੰਡਿਆ ਗਿਆ ਹੈ। ਫਾਈਨਲ 28 ਨਵੰਬਰ ਨੂੰ ਖੇਡਿਆ ਜਾਵੇਗਾ। ਚੈਂਪੀਅਨਸ਼ਿਪ ਉਸੇ ਸਥਾਨ ‘ਤੇ ਹੋ ਰਹੀ ਹੈ, ਜਿੱਥੇ ਭਾਰਤੀ ਪੁਰਸ਼ ਹਾਕੀ ਟੀਮ ਨੇ ਇਸ ਸਾਲ ਦੇ ਸ਼ੁਰੂ ‘ਚ ਚੇਨਈ ‘ਚ ਹੀਰੋ ਏਸ਼ੀਅਨ ਚੈਂਪੀਅਨਸ ਟਰਾਫੀ ‘ਤੇ ਕਬਜ਼ਾ ਕੀਤਾ ਸੀ।