15 ਤੋਂ ਨਹੀਂ ਸ਼ੁਰੂ ਹੋਣਗੀਆਂ ਕੌਮਾਂਤਰੀ ਉਡਾਣਾਂ

264
Share

ਨਵੀਂ ਦਿੱਲੀ, 2 ਦਸਬੰਰ (ਪੰਜਾਬ ਮੇਲ)- ਕੋਵਿਡ-19 ਦੇ ਨਵੇਂ ਰੂਪ ਓਮੀਕਰੋਨ ਨੂੰ ਲੈ ਕੇ ਵਧਦੀਆਂ ਚਿੰਤਾਵਾਂ ਦੇ ਮੱਦੇਨਜ਼ਰ ਸਰਕਾਰ ਨੇ 15 ਦਸੰਬਰ ਤੋਂ ਨਿਰਧਾਰਤ ਅੰਤਰਰਾਸ਼ਟਰੀ ਉਡਾਣਾਂ ਨੂੰ ਮੁੜ ਸ਼ੁਰੂ ਦੇ ਆਪਣੇ ਫੈਸਲੇ ਨੂੰ ਵਾਪਸ ਲੈ ਲਿਆ ਹੈ | ਸਰਕਾਰ ਵਲੋਂ ਕੁਝ ਦਿਨ ਪਹਿਲਾਂ ਹੀ ਅੰਤਰਰਾਸ਼ਟਰੀ ਉਡਾਣਾਂ ਨੂੰ ਮੁੜ ਸ਼ੁਰੂ ਕਰਨ ਦਾ ਫੈਸਲਾ ਕੀਤਾ ਸੀ | ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਏਵੀਏਸ਼ਨ (ਡੀ. ਜੀ. ਸੀ. ਏ.) ਨੇ ਦੱਸਿਆ ਕਿ ਕੋਰੋਨਾ ਵਾਇਰਸ ਦੇ ਨਵੇਂ ਰੂਪ (ਓਮੀਕਰੋਨ) ਦੇ ਹੋਂਦ ‘ਚ ਆਉਣ ਨਾਲ ਵਿਸ਼ਵ ਚਿੰਤਾ ਦੇ ਮੱਦੇਨਜ਼ਰ ਸਾਰੇ ਹਿੱਸੇਦਾਰਾਂ ਨਾਲ ਸਲਾਹ-ਮਸ਼ਵਰਾ ਕਰਕੇ ਸਥਿਤੀ ਨੂੰ ਨੇੜਿਓ ਦੇਖਿਆ ਜਾ ਰਿਹਾ ਹੈ, ਜਿਸ ਕਾਰਨ ਅੰਤਰਰਾਸ਼ਟਰੀ ਉਡਾਣਾਂ ਨੂੰ ਮੁੜ ਨਾ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ | ਹਾਲਾਂਕਿ, ਭਾਰਤ ‘ਚ ਅਜੇ ਤੱਕ ਓਮੀਕਰੋਨ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ ਹੈ ਪਰ ਸਰਕਾਰ ਵਲੋਂ ਅੰਤਰਰਾਸ਼ਟਰੀ ਯਾਤਰੀਆਂ ਲਈ ਸਖ਼ਤ ਨਿਯਮ ਲਾਗੂ ਕਰ ਦਿੱਤੇ ਗਏ ਹਨ | ਡੀ. ਜੀ. ਸੀ. ਏ. ਅਨੁਸਾਰ ਅੰਤਰਰਾਸ਼ਟਰੀ ਯਾਤਰੀ ਉਡਾਣਾਂ ਨੂੰ ਮੁੜ ਸ਼ੁਰੂ ਕਰਨ ਦੀ ਪ੍ਰਭਾਵੀ ਮਿਤੀ ਦਾ ਐਲਾਨ ਹੁਣ ਬਾਅਦ ‘ਚ ਕੀਤਾ ਜਾਵੇਗਾ, ਜੋ 23 ਮਾਰਚ, 2020 ਤੋਂ ਕੋਰੋਨਾ ਵਾਇਰਸ ਮਹਾਂਮਾਰੀ ਕਾਰਨ ਮੁਅੱਤਲ ਹਨ | ਵਰਤਮਾਨ ‘ਚ ਅੰਤਰਰਾਸ਼ਟਰੀ ਯਾਤਰੀ ਉਡਾਣਾਂ ਇਕ ਸੀਮਤ ਤਰੀਕੇ ਨਾਲ ਵੱਖ-ਵੱਖ ਦੇਸ਼ਾਂ ਦੇ ਨਾਲ ਦੁਵੱਲੇ ‘ਏਅਰ ਬਬਲ’ ਪ੍ਰਬੰਧਾਂ ਤਹਿਤ ਚਲਾਈਆਂ ਜਾ ਰਹੀਆਂ ਹਨ | 24 ਨਵੰਬਰ ਤੱਕ ਭਾਰਤ ਨੇ 31 ਦੇਸ਼ਾਂ ਨਾਲ ‘ਏਅਰ ਬਬਲ’ ਦੇ ਪ੍ਰਬੰਧ ਨੂੰ ਰਸਮੀ ਰੂਪ ਦਿੱਤਾ ਸੀ |


Share