15 ਦਸੰਬਰ ਤੋਂ ਭਾਰਤ ਵਿੱਚ ਸਾਰੀਆਂ ਕੌਮਾਂਤਰੀ ਉਡਾਣਾਂ ਮੁੜ ਸ਼ੁਰੂ

157
Share

ਨਵੀਂ ਦਿੱਲੀ,  26 ਨਵੰਬਰ (ਪੰਜਾਬ ਮੇਲ)- ਭਾਰਤ ਵੱਲੋਂ ਕਰੋਨਾ ਮਹਾਮਾਰੀ ਕਾਰਨ ਬੰਦ ਸਾਰੀਆਂ ਕੌਮਾਂਤਰੀ ਹਵਾਈ ਉਡਾਣਾਂ 15 ਦਸੰਬਰ ਤੋਂ ਮੁੜ ਸ਼ੁਰੂ ਕੀਤੀਆਂ ਜਾਣਗੀਆਂ। ਕੇਂਦਰੀ ਹਵਾਬਾਜ਼ੀ ਮੰਤਰਾਲੇ ਨੇ ਦੱਸਿਆ ਕਿ ਇਹ ਹਵਾਈ ਉਡਾਣਾਂ ਪਿਛਲੇ ਸਾਲ 23 ਮਾਰਚ ਤੋਂ ਬੰਦ ਕਰ ਦਿੱਤੀਆਂ ਗਈਆਂ ਸਨ। ਇਸ ਤੋਂ ਪਹਿਲਾਂ 28 ਦੇਸ਼ਾਂ ਨਾਲ ਏਅਰ ਬਬਲ ਨਿਯਮਾਂ ਤਹਿਤ ਵਿਸ਼ੇਸ਼ ਉਡਾਣਾਂ ਭਰਨ ਨੂੰ ਮਨਜ਼ੂਰੀ ਦਿੱਤੀ ਗਈ ਸੀ। ਹਾਲਾਂਕਿ 14 ਦੇਸ਼ਾਂ ਦਰਮਿਆਨ ਇਹ ਉਡਾਣਾਂ ਸ਼ੁਰੂ ਨਹੀਂ ਹੋਣਗੀਆਂ। ਇਨ੍ਹਾਂ ਵਿਚ ਬਰਤਾਨੀਆ, ਫਰਾਂਸ, ਜਰਮਨੀ, ਨੀਦਰਲੈਂਡ, ਫਿਨਲੈਂਡ, ਦੱਖਣੀ ਅਫਰੀਕਾ, ਬਰਾਜ਼ੀਲ, ਚੀਨ, ਮਾਰੀਸ਼ਸ਼, ਸਿੰਗਾਪੁਰ, ਬੰਗਲਾਦੇਸ਼, ਬੋਤਸਵਾਨਾ, ਜ਼ਿੰਮਬਾਬੇ ਤੇ ਨਿਊਜ਼ਲੈਂਡ ਸ਼ਾਮਲ ਸਨ ਪਰ ਬਬਲ ਨਿਯਮਾਂ ਤਹਿਤ ਇਨ੍ਹਾਂ ਦੇਸ਼ਾਂ ਵਿਚ ਵਿਸ਼ੇਸ਼ ਉਡਾਣਾਂ ਨੂੰ ਜਾਣ ਦੀ ਇਜਾਜ਼ਤ ਹੈ।


Share