ਨਵੀਂ ਦਿੱਲੀ, 24 ਜੂਨ (ਪੰਜਾਬ ਮੇਲ)- 18ਵੀਂ ਲੋਕ ਸਭਾ ਦੇ ਪਹਿਲੇ ਸੈਸ਼ਨ ਦੀ ਪਹਿਲੀ ਬੈਠਕ ਅੱਜ ਸ਼ੁਰੂ ਹੋਈ, ਜਿਸ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਭ ਤੋਂ ਪਹਿਲਾਂ ਸਦਨ ਦੇ ਮੈਂਬਰ ਵਜੋਂ ਸਹੁੰ ਚੁੱਕੀ। ਪ੍ਰੋ-ਟੈੱਮ ਸਪੀਕਰ ਭਰਤੂਹਰੀ ਮਹਿਤਾਬ ਨੇ ਸਦਨ ਦੀ ਕਾਰਵਾਈ ਸ਼ੁਰੂ ਕੀਤੀ। ਪ੍ਰਧਾਨ ਮੰਤਰੀ ਮੋਦੀ ਹਾਲ ਹੀ ਵਿੱਚ ਹੋਈਆਂ ਲੋਕ ਸਭਾ ਚੋਣਾਂ ਤੋਂ ਬਾਅਦ ਲਗਾਤਾਰ ਤੀਜੀ ਵਾਰ ਸੱਤਾ ਵਿੱਚ ਆਏ ਹਨ। ਸ੍ਰੀ ਮੋਦੀ ਅਤੇ ਉਨ੍ਹਾਂ ਦੇ ਮੰਤਰੀ ਮੰਡਲ ਨੇ 9 ਜੂਨ ਨੂੰ ਸਹੁੰ ਚੁੱਕੀ ਸੀ। ਸਦਨ ਦੀ ਕਾਰਵਾਈ ਸ਼ੁਰੂ ਹੁੰਦੇ ਹੀ ਮੋਦੀ ਨੇ ਸਦਨ ਦੇ ਨੇਤਾ ਹੋਣ ਦੇ ਨਾਤੇ ਸਭ ਤੋਂ ਪਹਿਲਾਂ ਸਹੁੰ ਚੁੱਕੀ।