18 ਤੋਂ 45 ਸਾਲ ਦੀ ਉਮਰ ਦੇ ਲੋਕਾਂ ਲਈ ਕੋਵਿਡ ਵੈਕਸੀਨ ਲਈ ਰਜਿਸਟੇ੍ਰਸ਼ਨ ਕਰਵਾਉਣਾ ਕੀਤਾ ਲਾਜ਼ਮੀ

437
Share

ਨਵੀਂ ਦਿੱਲੀ, 25 ਅਪ੍ਰੈਲ (ਪੰਜਾਬ ਮੇਲ)- ਕੋਵਿਡ-19 ਟੀਕਾ ਲਗਵਾਉਣ ਦੇ ਇਛੁੱਕ 18 ਤੋਂ 45 ਸਾਲ ਦੀ ਉਮਰ ਦੇ ਲੋਕਾਂ ਲਈ ਕੋਵਿਨ ਵੈੱਬ ਪੋਰਟਲ ’ਤੇ ਰਜਿਸਟਰੇਸ਼ਨ ਕਰਵਾਉਣੀ ਲਾਜ਼ਮੀ ਕਰ ਦਿੱਤੀ ਗਈ ਹੈ ਤੇ ਟੀਕਾ ਲਗਵਾਉਣ ਲਈ ਪਹਿਲਾਂ ਸਮਾਂ ਲੈਣਾ ਪਵੇਗਾ, ਕਿਉਂਕਿ ਟੀਕਾਕਰਨ ਕੇਂਦਰ ’ਤੇ ਜਾ ਕੇ ਰਜਿਸਟਰੇਸ਼ਨ ਨਹੀਂ ਕੀਤੀ ਜਾਵੇਗੀ। ਸੂਤਰਾਂ ਨੇ ਕਿਹਾ ਕਿ 45 ਜਾਂ ਇਸ ਤੋਂ ਵੱਧ ਉਮਰ ਦੇ ਲੋਕਾਂ ਲਈ ਅਜਿਹੀ ਕੋਈ ਸ਼ਰਤ ਨਹੀਂ ਹੈ, ਉਹ ਕੇਂਦਰ ’ਤੇ ਜਾ ਕੇ ਰਜਿਸਟਰੇਸ਼ਨ ਕਰਵਾ ਸਕਦੇ ਹਨ। ਪਹਿਲੀ ਮਈ ਤੋਂ 18 ਸਾਲ ਦੀ ਉਮਰ ਤੋਂ ਵੱਧ ਲੋਕਾਂ ਨੂੰ ਟੀਕੇ ਲਗਾਏ ਜਾ ਰਹੇ ਹਨ ਤੇ ਇਸ ਕਾਰਨ ਕੇਂਦਰਾਂ ’ਤੇ ਭੀੜ ਵਧਣ ਦਾ ਖਦਸ਼ਾ ਹੈ। ਇਸ ਕਾਰਨ ਸਰਕਾਰ ਨੇ ਰਜਿਸਟਰੇਸ਼ਨ ਦੀ ਸ਼ਰਤ ਰੱਖ ਦਿੱਤੀ ਹੈ।

Share