18 ਸਾਲ ਤੋਂ ਵੱਧ ਉਮਰ ਦਾ ਵਿਅਕਤੀ ਆਪਣਾ ਧਰਮ ਆਪ ਚੁਣ ਸਕਦੈ : ਸੁਪਰੀਮ ਕੋਰਟ

148
Share

ਨਵੀਂ ਦਿੱਲੀ, 9 ਅਪ੍ਰੈਲ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਕਾਲੇ ਜਾਦੂ ਅਤੇ ਜਬਰੀ ਧਰਮ ਪਰਿਵਰਤਨ ਨੂੰ ਰੋਕਣ ਲਈ ਕੇਂਦਰ ਨੂੰ ਨਿਰਦੇਸ਼ ਦੇਣ ਸਬੰਧੀ ਪਟੀਸ਼ਨ ’ਤੇ ਸੁਣਵਾਈ ਤੋਂ ਇਨਕਾਰ ਕਰਦਿਆਂ ਕਿਹਾ ਕਿ 18 ਸਾਲ ਤੋਂ ਵੱਧ ਉਮਰ ਦਾ ਵਿਅਕਤੀ ਆਪਣਾ ਧਰਮ ਆਪ ਚੁਣ ਸਕਦਾ ਹੈ। ਜਸਟਿਸ ਆਰਐੱਫ ਨਰੀਮਨ, ਜਸਟਿਸ ਬੀਆਰ ਗਾਵਈ ਅਤੇ ਜਸਟਿਸ ਰਿਸ਼ੀਕੇਸ਼ ਰਾਏ ਦੇ ਬੈਂਚ ਨੇ ਪਟੀਸ਼ਨਰ ਐਡਵੋਕੇਟ ਅਸ਼ਵਨੀ ਉਪਾਧਿਆਏ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਸੰਕਰਣਾਰਾਇਣ ਨੂੰ ਕਿਹਾ, ‘‘ਧਾਰਾ 32 ਤਹਿਤ ਇਹ ਕਿਸ ਤਰ੍ਹਾਂ ਦੀ ਪਟੀਸ਼ਨ ਹੈ। ਅਸੀਂ ਤੁਹਾਡੇ ’ਤੇ ਭਾਰੀ ਜੁਰਮਾਨਾ ਲਗਾਵਾਂਗੇ। ਤੁਸੀਂ ਆਪਣੇ ਜੋਖ਼ਿਮ ’ਤੇ ਬਹਿਸ ਕਰੋਂਗੇ। ਬੈਂਚ ਨੇ ਕਿਹਾ ਕਿ 18 ਸਾਲ ਤੋਂ ਉਪਰ ਦੀ ਉਮਰ ਵਾਲੇ ਨੂੰ ਆਪਣਾ ਧਰਮ ਚੁਣਨ ਦੀ ਅਧਿਕਾਰ ਹੈ। ਅਦਾਲਤ ਉਸ ਨੂੰ ਅਜਿਹਾ ਕਰਨ ਤੋਂ ਕਿਵੇਂ ਰੋਕ ਸਕਦੀ ਹੈ।

Share