21.5 C
Sacramento
Wednesday, October 4, 2023
spot_img

19 ਜ਼ਿਲ੍ਹਿਆਂ ਦੇ 1457 ਪਿੰਡ ਹਾਲੇ ਵੀ ਹੜ੍ਹ ਨਾਲ ਪ੍ਰਭਾਵਿਤ

– 27221 ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ
– 170 ਰਾਹਤ ਕੈਂਪਾਂ ‘ਚ ਰਹਿ ਰਹੇ ਹਨ 4909 ਲੋਕ
– ਹੁਣ ਤੱਕ 40 ਲੋਕਾਂ ਦੀ ਮੌਤ, 15 ਜ਼ਖਮੀ
ਚੰਡੀਗੜ੍ਹ, 22 ਜੁਲਾਈ (ਪੰਜਾਬ ਮੇਲ)- ਹੜ੍ਹਾਂ ਕਾਰਨ ਸੰਕਟ ਵਿਚ ਘਿਰੇ ਲੋਕਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਹਾਇਤਾ ਪ੍ਰਦਾਨ ਕਰਨ ਦੀ ਵਚਨਬੱਧਤਾ ਦੇ ਹਿੱਸੇ ਵਜੋਂ, ਰਾਜ ਵਿਚ ਹੜ੍ਹਾਂ ਕਾਰਨ ਪੈਦਾ ਹੋਈ ਅਣਸੁਖਾਵੀਂ ਸਥਿਤੀ ਨਜਿੱਠਣ ਦੇ ਮੱਦੇਨਜ਼ਰ  ਰਾਜ ਸਰਕਾਰ ਨੇ ਆਪਣੀ ਸਾਰੀ ਸਕਰਕਾਰੀ ਮਸ਼ੀਨਰੀ ਝੋਕ ਦਿੱਤੀ ਹੈ, ਤਾਂ ਜੋ ਜਲਦ ਤੋਂ ਜਲਦ ਜਨ-ਜੀਵਨ ਨੂੰ ਮੁੜ ਲੀਹ ‘ਤੇ ਲਿਆਂਦਾ ਜਾ ਸਕੇ।
ਸੂਬੇ ਵਿਚ ਰਾਹਤ ਕਾਰਜਾਂ ਵਿਚ ਤੇਜ਼ੀ ਲਿਆਉਣ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ 27221 ਵਿਅਕਤੀਆਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ ਹੈ। ਬੁਲਾਰੇ ਨੇ ਦੱਸਿਆ ਕਿ 22 ਜੁਲਾਈ ਨੂੰ ਸਵੇਰੇ 8 ਵਜੇ ਤੱਕ 1457 ਪਿੰਡ ਹੜ੍ਹ ਨਾਲ ਪ੍ਰਭਾਵਿਤ ਹੋਏ ਹਨ। ਸੂਬੇ ਵਿਚ ਕੁੱਲ 170 ਰਾਹਤ ਕੈਂਪ ਚੱਲ ਰਹੇ ਹਨ, ਜਿਨ੍ਹਾਂ ਵਿਚ 4909 ਲੋਕ ਰਹਿ ਰਹੇ ਹਨ।
ਇਸ ਵੇਲੇ ਤਰਨਤਾਰਨ, ਫਿਰੋਜ਼ਪੁਰ, ਫਤਿਹਗੜ੍ਹ ਸਾਹਿਬ, ਫਰੀਦਕੋਟ, ਹੁਸ਼ਿਆਰਪੁਰ, ਰੂਪਨਗਰ, ਕਪੂਰਥਲਾ, ਪਟਿਆਲਾ, ਮੋਗਾ, ਲੁਧਿਆਣਾ, ਐੱਸ.ਏ.ਐੱਸ. ਨਗਰ, ਜਲੰਧਰ, ਸੰਗਰੂਰ, ਐਸ.ਬੀ.ਐਸ ਨਗਰ, ਫਾਜ਼ਿਲਕਾ, ਗੁਰਦਾਸਪੁਰ, ਮਾਨਸਾ, ਬਠਿੰਡਾ ਅਤੇ ਪਠਾਨਕੋਟ ਸਮੇਤ 19 ਜ਼ਿਲ੍ਹੇ ਹੜ੍ਹਾਂ ਨਾਲ ਪ੍ਰਭਾਵਿਤ ਹਨ।
ਮਾਲ ਵਿਭਾਗ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ ਸੂਬੇ ਵਿਚ ਹੜ੍ਹਾਂ ਕਾਰਨ ਕੁੱਲ 40 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 15 ਜ਼ਖ਼ਮੀ ਹੋਏ ਹਨ, ਜਦਕਿ ਕੋਈ ਵੀ ਲਾਪਤਾ ਨਹੀਂ ਹੈ।
ਪਸ਼ੂ ਪਾਲਣ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਰਾਜ ਵਿਚ ਕੁੱਲ 2252 ਪਸ਼ੂਆਂ ਦਾ ਇਲਾਜ ਕੀਤਾ ਗਿਆ ਅਤੇ 4016 ਪਸ਼ੂਆਂ ਦਾ ਟੀਕਾਕਰਨ ਕੀਤਾ ਗਿਆ। ਵਿਭਾਗ ਦੀਆਂ ਬਚਾਅ ਟੀਮਾਂ ਲੋੜਵੰਦ ਪਸ਼ੂਆਂ ਦਾ ਇਲਾਜ, ਫੀਡ ਸਪਲਾਈ, ਚਾਰਾ ਅਤੇ ਸਿਲੇਜ ਮੁਹੱਈਆ ਕਰਵਾਉਣ ਲਈ ਦਿਨ-ਰਾਤ ਕੰਮ ਕਰ ਰਹੀਆਂ ਹਨ। ਪ੍ਰਭਾਵਿਤ ਜ਼ਿਲ੍ਹਿਆਂ ਵਿਚ ਵਿਸ਼ੇਸ਼ ਹੜ੍ਹ ਰਾਹਤ ਕੈਂਪ ਵੀ ਲਗਾਏ ਜਾ ਰਹੇ ਹਨ।
ਦੂਜੇ ਪਾਸੇ ਸਿਹਤ ਵਿਭਾਗ ਦੀਆਂ ਟੀਮਾਂ ਪੂਰੀ ਤਨਦੇਹੀ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਕੰਮ ਕਰ ਰਹੀਆਂ ਹਨ। ਬੁਲਾਰੇ ਅਨੁਸਾਰ 463 ਰੈਪਿਡ ਰਿਸਪਾਂਸ ਟੀਮਾਂ (ਆਰ.ਆਰ.ਟੀ.) ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਕੰਮ ਕਰ ਰਹੀਆਂ ਹਨ। ਸਿਹਤ ਵਿਭਾਗ ਨੇ ਪ੍ਰਭਾਵਿਤ ਖੇਤਰਾਂ ਵਿਚ 244 ਮੈਡੀਕਲ ਕੈਂਪ ਲਗਾਏ ਹਨ ਅਤੇ ਓ.ਪੀ.ਡੀ. ਦੀ ਕੁੱਲ ਗਿਣਤੀ 6900 ਹੈ।
ਉਨ੍ਹਾਂ ਅੱਗੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਸੁੱਕੇ ਭੋਜਨ ਦੇ ਪੈਕੇਟ ਲਗਾਤਾਰ ਵੰਡੇ ਜਾ ਰਹੇ ਹਨ। ਰੂਪਨਗਰ ਵਿਚ 22896, ਪਟਿਆਲਾ ਵਿਚ 64000, ਐੱਸ.ਏ.ਐੱਸ. ਨਗਰ ਵਿਚ 4800, ਐੱਸ.ਬੀ.ਐੱਸ. ਨਗਰ ਵਿਚ 5700 ਅਤੇ ਫਤਿਹਗੜ੍ਹ ਸਾਹਿਬ ਵਿਚ 2200 ਸੁੱਕੇ ਭੋਜਨ ਦੇ ਪੈਕੇਟ ਵੰਡੇ ਗਏ ਹਨ।

Related Articles

Stay Connected

0FansLike
3,878FollowersFollow
21,200SubscribersSubscribe
- Advertisement -spot_img

Latest Articles