#INDIA

1984 ਸਿੱਖ ਵਿਰੋਧੀ ਦੰਗਾ ਮਾਮਲਾ: ਕਾਂਗਰਸੀ ਨੇਤਾ ਟਾਈਟਲਰ ਖ਼ਿਲਾਫ਼ ਐੱਮ.ਪੀ.-ਐੱਮ.ਐੱਲ.ਏ. ਅਦਾਲਤ ‘ਚ ਚੱਲੇਗਾ ਮੁਕੱਦਮਾ, ਸੁਣਵਾਈ 8 ਤੋਂ

ਨਵੀਂ ਦਿੱਲੀ, 2 ਜੂਨ (ਪੰਜਾਬ ਮੇਲ)- ਸਾਲ 1984 ਵਿਚ ਹੋਏ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿਚ ਦਿੱਲੀ ਦੀ ਅਦਾਲਤ ਨੇ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਨੂੰ ਵੱਡਾ ਝਟਕਦਾ ਦਿੰਦਿਆਂ ਜਿਥੇ ਉਸ ਖ਼ਿਲਾਫ਼ ਸਪਲੀਮੈਂਟਰੀ ਚਾਰਜਸ਼ੀਟ ਨੂੰ ਮਨਜ਼ੂਰੀ ਦੇ ਦਿੱਤੀ ਹੈ, ਉਥੇ ਉਸ ਖ਼ਿਲਾਫ਼ ਮੁਕੱਦਮੇ ਨੂੰ ਵਿਸ਼ੇਸ਼ ਸੰਸਦ ਮੈਂਬਰ-ਵਿਧਾਇਕ ਅਦਾਲਤ ਵਿਚ ਤਬਦੀਲ ਕਰ ਦਿੱਤਾ ਹੈ। ਅਦਾਲਤ ਇਸ ਮਾਮਲੇ ‘ਤੇ ਸੁਣਵਾਈ 8 ਜੂਨ ਨੂੰ ਕਰੇਗੀ।

Leave a comment