ਨਵੀਂ ਦਿੱਲੀ, 1 ਅਗਸਤ (ਪੰਜਾਬ ਮੇਲ)- ਕਾਂਗਰਸ ਨੇਤਾ ਜਗਦੀਸ਼ ਟਾਈਟਲਰ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿਚ ਅੱਜ ਇਥੋਂ ਦੀ ਅਦਾਲਤ ਵਿਚ ਅਗਾਊਂ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਹੈ। ਅਦਾਲਤ ਨੇ ਇਸ ‘ਤੇ ਸੀ.ਬੀ.ਆਈ. ਨੂੰ ਨੋਟਿਸ ਜਾਰੀ ਕੀਤਾ ਹੈ। ਅਦਾਲਤ ਨੇ ਪਿਛਲੇ ਹਫ਼ਤੇ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਨੂੰ ਸੰਮਨ ਜਾਰੀ ਕੀਤਾ ਸੀ। ਅਦਾਲਤ ਨੇ ਟਾਈਟਲਰ ਖ਼ਿਲਾਫ਼ ਦਾਇਰ ਚਾਰਜਸ਼ੀਟ ਦਾ ਨੋਟਿਸ ਲੈਂਦਿਆਂ ਕੇਂਦਰੀ ਜਾਂਚ ਬਿਊਰੋ ਵੱਲੋਂ ਜਗਦੀਸ਼ ਟਾਈਟਲਰ ਨੂੰ ਸੰਮਨ ਜਾਰੀ ਕਰਕੇ 5 ਅਗਸਤ ਨੂੰ ਅਦਾਲਤ ਵਿਚ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਹਨ। ਕੇਂਦਰੀ ਜਾਂਚ ਬਿਊਰੋ ਨੇ 20 ਮਈ ਨੂੰ ਕਾਂਗਰਸੀ ਆਗੂ ਜਗਦੀਸ਼ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਸੀ।