‘2 ਹਫਤੇ ਤੱਕ ਹਾਈਡ੍ਰੋਕਸੀਕਲੋਰੋਕਵਿਨ ਲੈਣ ਉਪਰੰਤ ਬਹੁਤ ਵਧੀਆ ਮਹਿਸੂਸ ਕਰ ਰਹੇ ਨੇ ਟਰੰਪ’

798

ਵਾਸ਼ਿੰਗਟਨ, 30 ਮਈ (ਪੰਜਾਬ ਮੇਲ)- ਵ੍ਹਾਈਟ ਹਾਊਸ ਦੀ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਹੈ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਮਲੇਰੀਆ ਦੇ ਇਲਾਜ ‘ਚ ਕੰਮ ਆਉਣ ਵਾਲੀ ਦਵਾਈ ਹਾਈਡ੍ਰੋਕਸੀਕਲੋਰੋਕਵਿਨ ਦੀ 2 ਹਫਤੇ ਤੱਕ ਖੁਰਾਕ ਲੈਣ ਦੇ ਬਾਅਦ ਬਹੁਤ ਵਧੀਆ ਮਹਿਸੂਸ ਕਰ ਰਹੇ ਹਨ। ਜੇਕਰ ਟਰੰਪ ਨੂੰ ਲੱਗਦਾ ਹੈ ਕਿ ਉਹ ਕੋਰੋਨਾਵਾਇਰਸ ਇਨਫੈਕਟਿਡ ਮਰੀਜ਼ ਦੇ ਸੰਪਰਕ ‘ਚ ਆਏ ਹਨ, ਤਾਂ ਉਹ ਦੁਬਾਰਾ ਇਹ ਦਵਾਈ ਲੈਣਗੇ।
ਮਲੇਰੀਆ ਦੀ ਰੋਕਥਾਮ ਅਤੇ ਉਸ ਦੇ ਇਲਾਜ ਲਈ ਵਰਤੀ ਜਾਣ ਵਾਲੀ ਹਾਈਡ੍ਰੋਕਸੀਕਲੋਰੋਕਵਿਨ ਨੂੰ ਅਮਰੀਕੀ ਖਾਧ ਅਤੇ ਡਰੱਗ ਐਡਮਿਨਿਸਟ੍ਰੇਸ਼ਨ (ਐੱਫ.ਡੀ.ਏ.) ਨੇ ਕੋਵਿਡ-19 ਦੇ ਇਲਾਜ ਦੇ ਲਈ ਮਨਜ਼ੂਰੀ ਨਹੀਂ ਦਿੱਤੀ ਹੈ ਪਰ ਇਸ ਨੂੰ ਇਨਫੈਕਸ਼ਨ ਦੇ ਸੰਭਾਵਿਤ ਇਲਾਜ ਦੇ ਤੌਰ ‘ਤੇ ਪਛਾਣਿਆ ਗਿਆ ਹੈ ਅਤੇ ਅਮਰੀਕੀ ਸਰਕਾਰ ਨੇ ਇਸ ਦੀ ਤੁਰੰਤ ਉਪਲਬਧਤਾ ਦੀ ਅਪੀਲ ਕੀਤੀ ਹੈ। ਟਰੰਪ ਨੇ ਕੋਰੋਨਾਵਾਇਰਸ ਨਾਲ ਨਜਿੱਠਣ ਲਈ ਹਾਈਡ੍ਰੋਕਸੀਕਲੋਰੋਕਵਿਨ ਨੂੰ ‘ਪਾਸਾ ਪਲਟ ਦੇਣ ਵਾਲੀ’ ਦਵਾਈ ਕਰਾਰ ਦਿੱਤਾ ਹੈ।
ਵ੍ਹਾਈਟ ਹਾਊਸ ਦੀ ਪ੍ਰੈੱਸ ਸਕੱਤਰ ਕੇਲੇਗ ਮੈਕੇਨੀ ਨੂੰ ਜਦੋਂ ਵੀਰਵਾਰ ਨੂੰ ਪੁੱਛਿਆ ਗਿਆ ਕਿ ਮਲੇਰੀਆ ਵਿਰੋਧੀ ਦਵਾਈ ਲੈਣ ਦੇ ਬਾਅਦ ਟਰੰਪ ਕਿਹੋ ਜਿਹਾ ਮਹਿਸੂਸ ਕਰ ਰਹੇ ਹਨ ਤਾਂ ਉਨ੍ਹਾਂ ਨੇ ਕਿਹਾ, ”ਮੈ ਇੱਥੇ ਆਉਣ ਤੋਂ ਪਹਿਲਾਂ ਹੀ ਉਨ੍ਹਾਂ ਨਾਲ ਮਿਲੀ ਸੀ ਅਤੇ ਮੈਂ ਵੀ ਇਹੀ ਸਵਾਲ ਉਨ੍ਹਾਂ ਤੋਂ ਪੁੱਛਿਆ ਸੀ।” ਟਰੰਪ ਨੇ ਕਿਹਾ, ”ਉਹ ਬਹੁਤ ਵਧੀਆ ਮਹਿਸੂਸ ਕਰ ਰਹੇ ਹਨ। ਜੇਕਰ ਉਨ੍ਹਾਂ ਨੂੰ ਲੱਗਦਾ ਹੈ ਕਿ ਉਹ ਕਿਸੇ ਕੋਰੋਨਾਵਾਇਰਸ ਇਨਫੈਕਟਿਡ ਵਿਅਕਤੀ ਦੇ ਸੰਪਰਕ ਵਿਚ ਆਏ ਹਨ ਤਾਂ ਉਹ ਦੁਬਾਰਾ ਇਹ ਦਵਾਈ ਲੈਣਗੇ।” ਉਨ੍ਹਾਂ ਨੇ ਕਿਹਾ ਕਿ ਕਈ ਮਾਹਰਾਂ ਨੇ ਇਨਫੈਕਸ਼ਨ ਰੋਕਣ ਲਈ ਹਾਈਡ੍ਰੋਕਸੀਕਲੋਰੋਕਵਿਨ ਦੀ ਵਰਤੋਂ ਨੂੰ ਰੇਖਾਂਕਿਤ ਕੀਤਾ ਹੈ।