2022 ’ਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਆਰੰਭ

236
Share

-ਪੰਜਾਬ ਚੋਣ ਅਧਿਕਾਰੀ ਨੇ ਦਿੱਤੀ ਜਾਣਕਾਰੀ
-ਐੱਨ.ਆਰ.ਆਈ. ਵੋਟਰਾਂ ਨੂੰ ਵੀ ਚੋਣ ਪ੍ਰਕਿਰਿਆ ਦਾ ਹਿੱਸਾ ਬਣਾਉਣ ਦੇ ਯਤਨ
– 80 ਤੋਂ ਵੱਧ ਉਮਰ ਵਾਲੇ ਵੋਟਰਾਂ ਨੂੰ ਡਾਕ ਰਾਹੀਂ ਵੋਟ ਪਾਉਣ ਦੀ ਦਿੱਤੀ ਜਾਵੇਗੀ ਸਹੂਲਤ
ਅੰਮਿ੍ਰਤਸਰ, 27 ਅਕਤੂਬਰ (ਪੰਜਾਬ ਮੇਲ)- ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐੱਸ ਕਰੁਣਾ ਰਾਜੂ ਨੇ ਦੱਸਿਆ ਕਿ 2022 ’ਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਆਰੰਭ ਦਿੱਤੀਆਂ ਗਈਆਂ ਹਨ ਤੇ ਇਸ ਵਾਰ ਕਮਿਸ਼ਨ ਵੱਲੋਂ 80 ਸਾਲ ਤੋਂ ਵੱਧ ਉਮਰ ਵਾਲੇ ਵੋਟਰਾਂ ਨੂੰ ਡਾਕ ਰਾਹੀਂ ਵੋਟ ਪਾਉਣ ਦੀ ਸਹੂਲਤ ਵੀ ਦਿੱਤੀ ਜਾਵੇਗੀ। ਉਨ੍ਹਾਂ ਅੰਮਿ੍ਰਤਸਰ ਅਤੇ ਤਰਨ ਤਾਰਨ ਜ਼ਿਲ੍ਹੇ ਦੇ ਚੋਣ ਅਧਿਕਾਰੀਆਂ, ਪੁਲਿਸ ਅਧਿਕਾਰੀਆਂ, ਈ.ਆਰ.ਓਜ਼ ਤੇ ਹੋਰ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਉਨ੍ਹਾਂ ਦੱਸਿਆ ਕਿ ਪੰਜਾਬ ਵਿਚ ਵਡੇਰੀ ਉਮਰ ਦੇ ਲਗਪਗ 5 ਲੱਖ ਵੋਟਰ ਹਨ, ਜਿਨ੍ਹਾਂ ਨੂੰ ਇਹ ਸਹੂਲਤ ਦਿੱਤੀ ਜਾਣੀ ਹੈ। 23 ਜ਼ਿਲ੍ਹਿਆਂ ’ਚ 24 ਹਜ਼ਾਰ ਬੂਥਾਂ ’ਤੇ ਇਸ ਲਈ ਤਿਆਰੀਆਂ ਜਾਰੀ ਹਨ। ਉਨ੍ਹਾਂ ਦੱਸਿਆ ਕਿ ਨੌਜਵਾਨ ਵੋਟਰਾਂ, ਟਰਾਂਸਜੈਂਡਰ ਤੇ ਐੱਨ.ਆਰ.ਆਈ. ਵੋਟਰਾਂ ਨੂੰ ਵੀ ਚੋਣ ਪ੍ਰਕਿਰਿਆ ਦਾ ਹਿੱਸਾ ਬਣਾਉਣ ਦੇ ਯਤਨ ਜਾਰੀ ਹਨ।

Share