#INDIA

2029 ਤੋਂ ਲੋਕ ਸਭਾ ਤੇ ਵਿਧਾਨ ਸਭਾਵਾਂ ਚੋਣਾਂ ਇਕੋ ਵੇਲੇ ਕਰਾਉਣ ਲਈ ਕਾਨੂੰਨ ਕਮਿਸ਼ਨ ਤਿਆਰ ਕਰ ਰਿਹਾ ਹੈ ਫਾਰਮੂਲਾ

ਨਵੀਂ ਦਿੱਲੀ, 29 ਸਤੰਬਰ (ਪੰਜਾਬ ਮੇਲ)- ਕਾਨੂੰਨ ਕਮਿਸ਼ਨ ਮੌਜੂਦਾ ਵਿਧਾਨ ਸਭਾਵਾਂ ਦੇ ਕਾਰਜਕਾਲ ਨੂੰ ਵਧਾ ਕੇ ਜਾਂ ਘਟਾ ਕੇ 2029 ਤੋਂ ਲੋਕ ਸਭਾ ਚੋਣਾਂ ਦੇ ਨਾਲ ਹੀ ਸਾਰੀਆਂ ਚੋਣਾਂ ਇਕੋ ਵੇਲੇ ਕਰਾਉਣ ਦੇ ਫਾਰਮੂਲੇ ‘ਤੇ ਕੰਮ ਕਰ ਰਿਹਾ ਹੈ। ਸਰਕਾਰ ਨੇ ਲੋਕ ਸਭਾ, ਵਿਧਾਨ ਸਭਾਵਾਂ ਅਤੇ ਸਥਾਨਕ ਸੰਸਥਾਵਾਂ ਦੀਆਂ ਇੱਕੋ ਸਮੇਂ ਚੋਣਾਂ ਕਰਵਾਉਣ ਲਈ ਪਹਿਲਾਂ ਹੀ ਉੱਚ ਪੱਧਰੀ ਕਮੇਟੀ ਕਾਇਮ ਕੀਤੀ ਹੋਈ ਹੈ। ਇਸ ਲਈ ਕਾਨੂੰਨ ਕਮਿਸ਼ਨ ਨੂੰ ਕੌਮੀ ਅਤੇ ਸੂਬਾਈ ਚੋਣਾਂ ਲਈ ਆਪਣੀ ਮੌਜੂਦਾ ਸਿਫ਼ਾਰਸ਼ ਦੇ ਨਾਲ-ਨਾਲ ਸਥਾਨਕ ਚੋਣਾਂ ਵੀ ਸ਼ਾਮਲ ਕਰਨ ਬਾਰੇ ਵਿਚਾਰ ਕਰਨ ਲਈ ਕਿਹਾ ਜਾ ਸਕਦਾ ਹੈ। ਸੂਤਰਾਂ ਨੇ ਕਿਹਾ ਕਿ ਕਾਨੂੰਨ ਕਮਿਸ਼ਨ ਲੋਕ ਸਭਾ, ਵਿਧਾਨ ਸਭਾਵਾਂ ਅਤੇ ਸਥਾਨਕ ਸੰਸਥਾਵਾਂ ਲਈ ਸਾਂਝੀ ਵੋਟਰ ਸੂਚੀ ਨੂੰ ਯਕੀਨੀ ਬਣਾਉਣ ਲਈ ਤੰਤਰ ਤਿਆਰ ਕਰ ਰਿਹਾ ਹੈ ਤਾਂ ਜੋ ਖਰਚਿਆਂ ਨੂੰ ਘਟਾਇਆ ਜਾ ਸਕੇ।

Leave a comment