ਪੁਲਸ ਨੇ ਕਿਸਾਨਾਂ ’ਤੇ  ਕੀਤਾ ਲਾਠੀਚਾਰਜ, ਟਕਰਾਅ

431
Share

ਨਵੀਂ ਦਿੱਲੀ, 26 ਜਨਵਰੀ (ਪੰਜਾਬ ਮੇਲ)- ਕਿਸਾਨਾਂ ਵਲੋਂ ਅੱਜ ਗਣਤੰਤਰ ਦਿਵਸ ਮੌਕੇ ਟਰੈਕਟਰ ਪਰੇਡ ਕੱਢੀ ਜਾ ਰਹੀ ਹੈ। ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ ’ਤੇ ਪੁਲਸ ਵਲੋਂ ਬੈਰੀਕੇਡ ਲਾਏ ਗਏ ਹਨ। ਪਹਿਲਾਂ ਸਿੰਘੂ ਅਤੇ ਟਿਕਰੀ ਸਰਹੱਦ ’ਤੇ ਲਾਏ ਗਏ ਬੈਰੀਕੇਡਜ਼ ਨੂੰ ਕਿਸਾਨਾਂ ਵਲੋਂ ਤੋੜਿਆ ਗਿਆ। ਹੁਣ ਗਾਜ਼ੀਪੁਰ ਸਰੱਹਦ ’ਤੇ ਵੀ ਪੁਲਸ ਨੇ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ। ਪੁਲਸ ਨੇ ਗਾਜ਼ੀਪੁਰ ਸਰਹੱਦ ’ਤੇ ਵੀ ਬੈਰੀਕੇਡਜ਼ ਲਾਏ ਹੋਏ ਹਨ ਅਤੇ ਕਿਸਾਨ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਦਰਮਿਆਨ ਪੁਲਸ ਅਤੇ ਕਿਸਾਨਾਂ ਦਰਮਿਆਨ ਟਕਰਾਅ ਹੋ ਗਿਆ। ਪੁਲਸ ਨੇ ਕਿਸਾਨਾਂ ’ਤੇ  ਲਾਠੀਚਾਰਜ ਵੀ ਕੀਤਾ। ਇਸ ਤੋਂ ਪਹਿਲਾਂ ਪੁਲਸ ਨੇ ਕਿਸਾਨਾਂ ਦੇ ਕਾਫ਼ਲੇ ਨੂੰ ਖਦੇੜਨ ਲਈ ਹੰਝੂ ਗੈਸ ਦੇ ਗੋਲਿਆਂ ਦੀ ਵਰਤੋਂ ਵੀ ਕੀਤੀ।


Share