#PUNJAB

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਵਿਦਿਆਰਥੀਆਂ ਦੇ ਬਲੱਡ ਗਰੁੱਪ ਦੀ ਕੀਤੀ ਮੁਫ਼ਤ ਜਾਂਚ

ਸ੍ਰੀ ਮੁਕਤਸਰ ਸਾਹਿਬ, 7 ਅਗਸਤ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਓਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਹਰ ਖੇਤਰ ਵਿਚ ਬਹੁਤ ਵੱਡਾ ਹੱਭਲਾ ਮਾਰਿਆ ਜਾ ਰਿਹਾ ਹੈ। ਜਦੋਂ ਕਿਤੇ ਵੀ ਮਾਨਵਤਾ ਤੇ ਕੋਈ ਵੀ ਮੁਸੀਬਤ ਆਉਂਦੀ ਹੈ, ਤਾਂ ਡਾਕਟਰ ਓਬਰਾਏ ਉੱਥੇ ਮਸੀਹਾ ਬਣ ਕੇ ਆਉਂਦੇ ਹਨ। ਪੰਜਾਬ ਸਰਕਾਰ ਵੱਲੋਂ ਸਕੂਲੀ ਵਿਦਿਆਰਥੀਆਂ ਦਾ ਰਿਕਾਰਡ ਤਿਆਰ ਕਰਨ ਲਈ ਉਸ ਵਿਚ ਬਲੱਡ ਗਰੁੱਪ ਭਰਨ ਲਈ ਕਿਹਾ ਗਿਆ ਹੈ, ਪਰ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਆਮ ਤੌਰ ‘ਤੇ ਅਜਿਹੇ ਖਰਚੇ ਭਰਨ ਤੋਂ ਅਸਮਰਥ ਹੁੰਦੇ ਹਨ। ਸਕੂਲ ਮੁਖੀਆਂ ਵੱਲੋਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀਆਂ ਇਕਾਈਆਂ ਨੂੰ ਬੱਚਿਆਂ ਦੇ ਬਲੱਡ ਗਰੁੱਪ ਚੈੱਕ ਕਰਨ ਲਈ ਪੱਤਰ ਭੇਜੇ ਗਏ ਸਨ, ਤਾਂ ਇਕਾਈਆਂ ਵੱਲੋਂ ਡਾਕਟਰ ਐੱਸ.ਪੀ. ਸਿੰਘ ਓਬਰਾਏ, ਸ ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ, ਡਾਕਟਰ ਦਿਲਜੀਤ ਸਿੰਘ ਗਿੱਲ ਡਾਇਰੈਕਟਰ ਸਿਹਤ ਸੇਵਾਵਾਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਧਿਆਨ ਵਿਚ ਲਿਆਂਦਾ ਗਿਆ, ਤਾਂ ਡਾਕਟਰ ਓਬਰਾਏ ਵਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਬਲੱਡ ਗਰੁੱਪ ਮੁਫ਼ਤ ਚੈੱਕ ਕਰਨ ਲਈ ਤੁਰੰਤ ਸੰਨੀ ਓਬਰਾਏ ਕਲੀਨਿਕਲ ਲੈਬਾਂ ਨੂੰ ਆਦੇਸ਼ ਦਿੱਤੇ ਗਏ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਸਰਕਾਰ ਪ੍ਰਾਇਮਰੀ ਸਕੂਲ ਚੱਕ ਗਾਂਧਾ ਸਿੰਘ ਵਾਲਾ ਵਿਖੇ ਸੰਨੀ ਓਬਰਾਏ ਕਲੀਨਿਕਲ ਲੈਬ ਅਤੇ ਡਾਇਗਨੋਸਟਿਕ ਸੈਂਟਰ ਕੱਚਾ ਥਾਂਦੇ ਵਾਲਾ ਰੋਡ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਨੂੰ ਨਾਲ ਲਿਆ ਕੇ ਬੱਚਿਆਂ ਦੇ ਬਲੱਡ ਗਰੁੱਪ ਦੀ ਮੁਫ਼ਤ ਜਾਂਚ ਕੀਤੀ ਗਈ। ਅਧਿਆਪਕਾਂ ਵੱਲੋਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਵੱਲੋਂ ਇਸ ਉਪਰਾਲੇ ਲਈ ਡਾਕਟਰ ਐੱਸ.ਪੀ. ਸਿੰਘ ਓਬਰਾਏ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਸੁਖਬੀਰ ਸਿੰਘ ਜੈਲਦਾਰ, ਸੋਮਨਾਥ, ਜਸਬੀਰ ਸਿੰਘ ਰਿਟਾਇਰਡ ਏ.ਐੱਸ. ਆਈ, ਸਕੂਲ ਦੇ ਮੁੱਖ ਅਧਿਆਪਕ ਅਤੇ ਅਧਿਆਪਕ ਹਾਜ਼ਰ ਸਨ।