#PUNJAB

ਐੱਸ. ਆਈ. ਟੀ. ਸਾਹਮਣੇ ਪੇਸ਼ ਹੋਏ ਬਿਕਰਮ ਮਜੀਠੀਆ

ਪਟਿਆਲਾ, 8 ਅਗਸਤ (ਪੰਜਾਬ ਮੇਲ)-  ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਡਰੱਗ ਕੇਸ ‘ਚ ਐੱਸ. ਆਈ. ਟੀ. ਸਾਹਮਣੇ ਪੇਸ਼ ਹੋਣ ਲਈ ਪਟਿਆਲਾ ਪਹੁੰਚੇ। ਐੱਸ.ਆਈ. ਟੀ. ਨੇ ਉਨ੍ਹਾਂ ਨੂੰ ਡਰੱਗ ਕੇਸ ਦੇ ਚੱਲਦੇ ਤਲਬ ਕੀਤਾ ਹੈ। ਐੱਸ.ਆਈ.ਟੀ. ਵਲੋਂ ਪਹਿਲਾਂ ਤਿੰਨ ਵਾਰ ਉਨ੍ਹਾਂ ਨੂੰ ਪੇਸ਼ ਹੋਣ ਲਈ ਕਿਹਾ ਗਿਆ ਸੀ ਪਰ ਉਹ ਪੇਸ਼ ਨਹੀਂ ਹੋਏ ਅਤੇ ਇਸ ਲਈ ਉਨ੍ਹਾਂ ਵਲੋਂ ਵੱਖ-ਵੱਖ ਕਾਰਨਾਂ ਦਾ ਹਵਾਲਾ ਦਿੱਤਾ ਗਿਆ ਸੀ। ਇਸ ਦੌਰਾਨ ਉਨ੍ਹਾਂ ਨੂੰ 8 ਅਗਸਤ ਨੂੰ ਪੇਸ਼ ਹੋਣ ਲਈ ਮੁੜ ਸੰਮਨ ਜਾਰੀ ਕੀਤੇ ਗਏ ਸਨ, ਜਿਸ ਦੇ ਚੱਲਦੇ ਉਹ ਐੱਸ. ਆਈ. ਟੀ. ਸਾਹਮਣੇ ਪੇਸ਼ ਹੋਣ ਲਈ ਪਹੁੰਚੇ।