#INDIA

22 ਜੁਲਾਈ ਤੋਂ 12 ਅਗਸਤ ਤੱਕ ਹੋਵੇਗਾ ਸੈਸ਼ਨ

ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ 23 ਜੁਲਾਈ ਨੂੰ ਬਜਟ ਪੇਸ਼ ਕਰਨਗੇ
ਨਵੀਂ ਦਿੱਲੀ, 6 ਜੁਲਾਈ (ਪੰਜਾਬ ਮੇਲ)- ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਛੇਤੀ ਹੀ ਸੰਸਦ ਵਿਚ ਬਜਟ ਪੇਸ਼ ਕਰਨਗੇ। ਇਸ ਸਬੰਧੀ ਕੇਂਦਰ ਸਰਕਾਰ ਨੇ ਬਜਟ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ ਨੇ ਅੱਜ ਦੱਸਿਆ ਕਿ ਸੰਸਦ ਦਾ ਬਜਟ ਸੈਸ਼ਨ 22 ਜੁਲਾਈ ਤੋਂ 12 ਅਗਸਤ ਦਰਮਿਆਨ ਹੋਵੇਗਾ। ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ 23 ਜੁਲਾਈ ਨੂੰ ਬਜਟ ਪੇਸ਼ ਕਰਨਗੇ। ਉਨ੍ਹਾਂ ਕਿਹਾ ਕਿ ਰਾਸ਼ਟਰਪਤੀ ਨੇ 22 ਜੁਲਾਈ ਤੋਂ 12 ਅਗਸਤ ਤੱਕ ਬਜਟ ਸੈਸ਼ਨ ਲਈ ਸੰਸਦ ਦੇ ਦੋਵੇਂ ਸਦਨਾਂ ਨੂੰ ਸੱਦਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਆਪਣੇ ਤੀਜੇ ਕਾਰਜਕਾਲ ਵਿਚ ਪੇਸ਼ ਕੀਤਾ ਜਾਣ ਵਾਲਾ ਇਹ ਪਹਿਲਾ ਬਜਟ ਹੋਵੇਗਾ। ਇਸ ਤੋਂ ਪਹਿਲਾਂ ਅਪ੍ਰੈਲ-ਜੂਨ ਵਿਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਕਾਰਨ ਫਰਵਰੀ ਵਿਚ ਅੰਤਰਿਮ ਬਜਟ ਪੇਸ਼ ਕੀਤਾ ਗਿਆ ਸੀ।