ਕੈਨੇਡਾ, 19 ਸਤੰਬਰ (ਪੰਜਾਬ ਮੇਲ )- ਕੈਨੇਡਾ ਜਾਣ ਦੇ ਚਾਹਵਾਨ ਪੰਜਾਬੀਆਂ ਦੇ ਸੁਫ਼ਨਿਆਂ ਨੂੰ ਵੱਡਾ ਝਟਕਾ ਲੱਗਿਆ ਹੈ। ਕੈਨੇਡਾ ਦੀ ਟਰੂਡੋ ਸਰਕਾਰ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਵੱਡਾ ਝਟਕਾ ਦਿੰਦੇ ਹੋਏ ਸਟੂਡੈਂਟ ਵੀਜ਼ਿਆਂ ਦੀ ਗਿਣਤੀ ਘਟਾਉਣ ਦਾ ਐਲਾਨ ਕੀਤਾ ਹੈ।
ਜਸਟਿਨ ਟਰੂਡੋ ਨੇ ਟਵੀਟ ਕਰ ਕਿਹਾ ਕਿ ਇਸ ਸਾਲ 35 ਫ਼ੀਸਦੀ ਘੱਟ ਸਟੂਡੈਂਟ ਵੀਜ਼ੇ ਦੇਣ ਦਾ ਫ਼ੈਸਲਾ ਲਿਆ ਹੈ ਤੇ ਨਾਲ ਹੀ ਇਹ ਵੀ ਐਲਾਨ ਕੀਤਾ ਹੈ ਕਿ ਅਗਲੇ ਸਾਲ ਇਹ ਗਿਣਤੀ 10 ਫ਼ੀਸਦੀ ਹੋਰ ਘਟਾ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਲਿਖਿਆ ਕਿ ਇਮੀਗ੍ਰੇਸ਼ਨ ਸਾਡੀ ਆਰਥਿਕਤਾ ਲਈ ਇਕ ਫਾਇਦਾ ਹੈ, ਪਰ ਜਦੋਂ ਕੁਝ ਲੋਕ ਸਿਸਟਮ ਦੀ ਦੁਰਵਰਤੋਂ ਕਰਦੇ ਹਨ ਅਤੇ ਵਿਦਿਆਰਥੀਆਂ ਦਾ ਫਾਇਦਾ ਉਠਾਉਂਦੇ ਹਨ, ਤਾਂ ਅਸੀਂ ਉਨ੍ਹਾਂ ‘ਤੇ ਕਾਰਵਾਈ ਕਰਦੇ ਹਾਂ।