26 ਜਨਵਰੀ ਦੀਆਂ ਘਟਨਾਵਾਂ ਸਾਜ਼ਿਸ਼ ਸਨ ਤੇ ਹੋਵੇ ਵਿਆਪਕ ਜਾਂਚ: ਨਰੇਸ਼ ਟਿਕੈਤ

419
Share

ਨਵੀਂ ਦਿੱਲੀ, 31 ਜਨਵਰੀ (ਪੰਜਾਬ ਮੇਲ)- ਭਾਰਤੀ ਕਿਸਾਨ ਯੂਨੀਅਨ ਦੇ ਨੇਤਾ ਨਰੇਸ਼ ਟਿਕੈਤ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੋ ਕਿਹਾ, ਅਸੀਂ ਉਸ ਦਾ ਸਤਿਕਾਰ ਕਰਦੇ ਹਾਂ ਪਰ 26 ਜਨਵਰੀ ਦੀਆਂ ਘਟਨਾਵਾਂ ਸਾਜ਼ਿਸ਼ ਸਨ ਤੇ ਇਨ੍ਹਾਂ ਦੀ ਵਿਆਪਕ ਜਾਂਚ ਕੀਤੀ ਜਾਵੇ। ਸਰਕਾਰ ਨੂੰ ਚਾਹੀਦਾ ਹੈ ਕਿ ਉਹ ਗਿ੍ਰਫ਼ਤਾਰ ਕੀਤੇ ਕਿਸਾਨਾਂ ਨੂੰ ਰਿਹਾਅ ਕਰੇ, ਤਾਂ ਜੋ ਗੱਲਬਾਤ ਦਾ ਮਾਹੌਲ ਤਿਆਰ ਹੋ ਸਕੇ। ਆਸ ਹੈ ਕਿ ਇਸ ਮਾਮਲੇ ਵਿਚ ਕੋਈ ਵਿਚਲਾ ਰਾਹ ਨਿਕਲੇਗਾ। ਕਿਸਾਨ ਕਿਸੇ ਨੂੰ ਨੀਵਾਂ ਦਿਖਾਉਣਾ ਨਹੀਂ ਚਾਹੁੰਦੇ ਪਰ ਉਹ ਸਵੈਮਾਨ ਤਾਂ ਸਾਰਿਆਂ ਦਾ ਹੀ ਹੁੰਦਾ ਹੈ। ਕਿਸੇ ਨੂੰ ਵੀ ਤਿਰੰਗੇ ਦਾ ਅਪਮਾਨ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਤੇ ਇਹ ਸਾਨੂੰ ਜਾਨ ਤੋਂ ਵੀ ਪਿਆਰਾ ਹੈ।

Share