26 ਜਨਵਰੀ ਨੂੰ ਕਿਸਾਨਾਂ ਵੱਲੋਂ ਟਰੈਕਟਰ ਮਾਰਚ ਕੱਢਣਾ ਤੈਅ

274
Share

ਕਿਸਾਨ ਮਾਰਚ ਮੌਕੇ ਅਮਨ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ : ਕਿਸਾਨ ਆਗੂ
ਨਵੀਂ ਦਿੱਲੀ, 22 ਜਨਵਰੀ (ਪੰਜਾਬ ਮੇਲ)- ਕਿਸਾਨ ਆਗੂਆਂ ਨੇ ਕਿਹਾ ਕਿ ਟਰੈਕਟਰ ਮਾਰਚ ਤੈਅ 26 ਜਨਵਰੀ ਨੂੰ ਹੀ ਹੋਵੇਗਾ। ਕਿਸਾਨ ਆਗੂਆਂ ਨੇ ਕਿਹਾ, ‘‘ਅਸੀਂ ਪੁਲਿਸ ਨੂੰ ਦੱਸ ਦਿੱਤਾ ਹੈ ਕਿ ਕਿਸਾਨ ਮਾਰਚ ਮੌਕੇ ਅਮਨ ਯਕੀਨੀ ਬਣਾਉਣ ਦੀ ਜ਼ਿੰਮੇਵਾਰੀ ਸਰਕਾਰ ਦੀ ਹੈ।’’
ਚੇਤੇ ਰਹੇ ਕਿ ਕਿਸਾਨ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਦਿੱਲੀ ਅੰਦਰ ਆਊਟਰ (ਬਾਹਰੀ) ਰਿੰਗ ਰੋਡ ਉੱਤੇ ਪਹਿਲਾਂ ਮਿੱਥੇ ਮੁਤਾਬਕ ਟਰੈਕਟਰ ਮਾਰਚ ਕਰਨ ਲਈ ਦਿ੍ਰੜ੍ਹ ਹਨ, ਜਦੋਂਕਿ ਦਿੱਲੀ ਪੁਲਿਸ ਨੇ ਅਮਨ ਤੇ ਕਾਨੂੰਨ ਦੇ ਹਵਾਲੇ ਨਾਲ ਪ੍ਰਵਾਨਗੀ ਦੇਣ ਤੋਂ ਨਾਂਹ ਕਰ ਦਿੱਤੀ ਸੀ। ਦਿੱਲੀ ਪੁਲਿਸ ਨੇ ਕਿਸਾਨਾਂ ਨੂੰ ਬਦਲਵੇਂ ਰੂਟ ਦਾ ਵੀ ਸੁਝਾਅ ਦਿੱਤਾ ਸੀ, ਜਿਸ ਨੂੰ ਕਿਸਾਨਾਂ ਨੇ ਕੋਰੀ ਨਾਂਹ ਕਰ ਦਿੱਤੀ ਸੀ।

Share