#INDIA

26 ਜਨਵਰੀ ਨੂੰ ਗਣਤੰਤਰ ਦਿਵਸ ਸਮਾਰੋਹ ‘ਚ FRANCE ਦੇ ਰਾਸ਼ਟਰਪਤੀ ਹੋਣਗੇ ਮੁੱਖ ਮਹਿਮਾਨ!

ਨਵੀਂ ਦਿੱਲੀ, 22 ਦਸੰਬਰ (ਪੰਜਾਬ ਮੇਲ)- ਫਰਾਂਸ ਦੇ ਰਾਸ਼ਟਰਪਤੀ ਇਮੈਨੂਅਲ ਮੈਕਰੌਂ ਇਸ ਵਾਰ 26 ਜਨਵਰੀ ਨੂੰ ਗਣਤੰਤਰ ਦਿਵਸ ਸਮਾਰੋਹ ਵਿਚ ਮੁੱਖ ਮਹਿਮਾਨ ਹੋ ਸਕਦੇ ਹਨ। ਭਾਰਤ ਨੇ ਇਸ ਮੌਕੇ ਲਈ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੂੰ ਸੱਦਾ ਦਿੱਤਾ ਸੀ ਪਰ ਉਨ੍ਹਾਂ ਜਨਵਰੀ ਵਿਚ ਨਵੀਂ ਦਿੱਲੀ ਆਉਣ ਤੋਂ ਅਸਮਰੱਥਾ ਪ੍ਰਗਟਾਈ ਸੀ। ਸੂਤਰਾਂ ਨੇ ਦੱਸਿਆ ਕਿ ਫਰਾਂਸ ਦੇ ਰਾਸ਼ਟਰਪਤੀ ਮੈਕਰੌਂ ਨੂੰ ਗਣਤੰਤਰ ਦਿਵਸ ਸਮਾਰੋਹ ‘ਚ ਮੁੱਖ ਮਹਿਮਾਨ ਵਜੋਂ ਸੱਦਾ ਦਿੱਤਾ ਗਿਆ ਹੈ।