29 ਮਈ ਨੂੰ ਹੋਵੇਗੀ ਨਵੇਂ ਕਾਂਗਰਸ ਪ੍ਰਧਾਨ ਦੀ ਚੋਣ

191
Share

ਨਵੀਂ ਦਿੱਲੀ, 22 ਜਨਵਰੀ (ਪੰਜਾਬ ਮੇਲ)- ਆਲ ਇੰਡੀਆ ਕਾਂਗਰਸ ਕਮੇਟੀ ਦਾ ਆਮ ਇਜਲਾਸ ਤੇ ਪਾਰਟੀ ਦੇ ਨਵੇਂ ਪ੍ਰਧਾਨ ਦੀ ਚੋਣ 29 ਮਈ ਨੂੰ ਹੋਵੇਗੀ। ਇਹ ਦੋਵੇਂ ਫੈਸਲੇ ਅੱਜ ਇਥੇ ਕਾਂਗਰਸ ਵਰਕਿੰਗ ਕਮੇਟੀ ਦੀ ਚੱਲ ਰਹੀ ਮੀਟਿੰਗ ’ਚ ਲਏ ਗਏ ਹਨ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਵਰਕਿੰਗ ਕਮੇਟੀ ਤੋਂ ਰਸਮੀ ਪ੍ਰਵਾਨਗੀ ਮੰਗੇ ਜਾਣ ਮਗਰੋਂ ਮਈ ਵਿੱਚ ਨਵੇਂ ਪਾਰਟੀ ਪ੍ਰਧਾਨ ਦੀ ਚੋਣ ਲਈ ਰਾਹ ਪੱਧਰਾ ਹੋ ਗਿਆ ਹੈ। ਚੇਤੇ ਰਹੇ ਕਿ ਪਾਰਟੀ ਦੇ ਕਈ ਸੀਨੀਅਰ ਆਗੂਆਂ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਪਾਰਟੀ ਵਿੱਚ ਜਥੇਬੰਦਕ ਸੁਧਾਰਾਂ ਲਈ ਜ਼ੋਰ ਪਾਇਆ ਜਾ ਰਿਹਾ ਸੀ।


Share