#PUNJAB

ਬੇਅਦਬੀ ਮਾਮਲਾ: ਹਿਰਾਸਤ ‘ਚ ਖ਼ੁਦਕੁਸ਼ੀ ਦੀ ਕੋਸ਼ਿਸ਼ ਮਾਮਲੇ ਦੀ ਜਾਂਚ ਸ਼ੁਰੂ

ਕੋਟਕਪੂਰਾ, 1 ਮਈ (ਪੰਜਾਬ ਮੇਲ)- ਗੋਲੇਵਾਲ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤੇ ਮੁਲਜ਼ਮ ਵਿੱਕੀ ਮਸੀਹ ਵੱਲੋਂ ਪੁਲਿਸ ਹਿਰਾਸਤ ‘ਚ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਦੇ ਮਾਮਲੇ ਦੀ ਇਲਾਕਾ ਮੈਜਿਸਟ੍ਰੇਟ ਵੱਲੋਂ ਜੁਡੀਸ਼ੀਅਲ ਜਾਂਚ ਆਰੰਭ ਦਿੱਤੀ ਗਈ ਹੈ। ਫ਼ਰੀਦਕੋਟ ਪੁਲਿਸ ਵੱਲੋਂ ਬੇਅਦਬੀ ਮਾਮਲੇ ‘ਚ ਵਿੱਕੀ ਮਸੀਹ ਤੇ ਉਸ ਦੇ ਸਾਥੀ ਰੂਪਾ ਮਸੀਹ ਨੂੰ ਕਾਬੂ ਕੀਤਾ ਗਿਆ ਸੀ। ਦੋਵਾਂ ‘ਤੇ ਦੋਸ਼ ਹੈ ਕਿ ਉਨ੍ਹਾਂ ਪਿੰਡ ਦੇ ਮੋੜ ‘ਤੇ ਗੁਟਕਾ ਸਾਹਿਬ ਦੇ ਪੰਨੇ ਪਾੜ ਕੇ ਸੁੱਟੇ ਸਨ। ਅਦਾਲਤ ਨੇ ਦੋਵਾਂ ਨੂੰ 28 ਅਪਰੈਲ ਤੱਕ ਪੁਲਿਸ ਰਿਮਾਂਡ ‘ਤੇ ਭੇਜਿਆ ਸੀ, ਜਿਸ ਦੌਰਾਨ ਵਿੱਕੀ ਮਸੀਹ ਨੇ ਆਪਣੇ ਗਲੇ ‘ਤੇ ਬਲੇਡ ਨਾਲ ਕੱਟ ਮਾਰ ਲਏ ਸਨ। ਇਸ ਮਗਰੋਂ ਫ਼ਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ‘ਚ ਵਿੱਕੀ ਮਸੀਹ ਦਾ ਅਪਰੇਸ਼ਨ ਕਰਵਾਇਆ ਗਿਆ ਹੈ। ਰਿਮਾਂਡ ਖ਼ਤਮ ਹੋਣ ਮਗਰੋਂ ਅਦਾਲਤ ਨੇ ਦੋਵਾਂ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ।

Leave a comment